Image Courtesy : ਏਬੀਪੀ ਸਾਂਝਾ

ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਮੁਲਤਾਨੀ ਅਗਵਾਹ ਮਾਮਲੇ ‘ਚ ਗ੍ਰਿਫਤਾਰੀ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ।
ਚੰਡੀਗੜ੍ਹ: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਮੁਲਤਾਨੀ ਅਗਵਾਹ ਮਾਮਲੇ ‘ਚ ਗ੍ਰਿਫਤਾਰੀ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਇਸ ਮਾਮਲੇ ‘ਚ ਸੈਣੀ ਨੂੰ ਮੁਹਾਲੀ ਅਦਾਲਤ ਤੋਂ ਅਗਾਓਂ ਜ਼ਮਾਨਤ ਮਿਲ ਗਈ ਸੀ। ਹੁਣ ਇਸ ਜ਼ਮਾਨਤ ਨੂੰ ਰੱਦ ਕਰਵਾਉਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ।
ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਮੁਹਾਲੀ ਅਦਾਲਤ ਨੇ ਡੀਜੀਪੀ ਦੀ ਅਗਾਓਂ ਜ਼ਮਾਨਤ ਮਨਜ਼ੂਰ ਕਰਕੇ ਪੁਲਿਸ ਵਿਭਾਗ ਦੇ ਉੱਚ ਪੱਧਰੀ ਅਫ਼ਸਰਾਂ ਖਿਲਾਫ ਕਾਰਵਾਈ ਕਰਨ ‘ਚ ਦਖ਼ਲਅੰਦਾਜ਼ੀ ਦਿੱਤੀ ਹੈ। 1991 ਦੇ ਬਲਵੰਤ ਸਿੰਘ ਮੁਲਤਾਨੀ ਅਗਵਾ ਮਾਮਲੇ ਵਿੱਚ ਮੁਹਾਲੀ ਪੁਲਿਸ ਵਲੋਂ ਮਈ 2020 ‘ਚ ਦਰਜ ਕੀਤੀ ਗਈ ਐਫਆਈਆਰ ਵਿੱਚ ਪੰਜਾਬ ਸਰਕਾਰ ਨੇ ਸੈਣੀ ਨੂੰ ਦਿੱਤੀ ਗਈ ਅਗਾਓਂ ਜ਼ਮਾਨਤ ਰੱਦ ਕਰਨ ਦੇ ਆਧਾਰ ਵਜੋਂ 26 ਪਵਾਇੰਟ ਤਿਆਰ ਕੀਤੇ ਹਨ।
ਪਟੀਸ਼ਨ ਅਨੁਸਾਰ, ਮੁਲਜ਼ਮ ਅਧਿਕਾਰੀ ‘ਤੇ ਜੁਰਮ ਦੀ ਗੰਭੀਰਤਾ ਇਸ ਗੱਲ ਤੋਂ ਵੀ ਪਤਾ ਲੱਗਦੀ ਹੈ ਕਿ ਉਸ ਨੇ ਪੁਲਿਸ ਰਿਕਾਰਡ ‘ਚ ਹੇਰ ਫੇਰ ਕਰ ਸੰਬਧਤ ਘਟਨਾ ਨੂੰ ਪੁਲਿਸ ਮੁਕਾਬਲਾ ਬਣਾਉਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਸਬੂਤਾਂ ਦੇ ਅਨੁਸਾਰ, ਉਸ ਨੂੰ ਪੁਲਿਸ ਹਿਰਾਸਤ ਵਿੱਚ ਇੱਕ ਪਹਿਲਾਂ ਹੀ ਪਲਾਨਿੰਗ ਢੰਗ ਨਾਲ ਮਾਰ ਦਿੱਤਾ ਗਿਆ।
News Credit : ਏਬੀਪੀ ਸਾਂਝਾ