Image Courtesy :jagbani(punjabkesar)

ਫਰੀਦਕੋਟ : ਬਹਿਬਲ ਕਲਾਂ ਗੋਲੀਕਾਂਡ ‘ਚ ਨਾਮਜ਼ਦ ਕੀਤੇ ਜਾਣ ਦੇ ਬਾਅਦ ਅੱਜ ਸਿੱਟ ਵਲੋਂ ਅੱਜ ਗੁਰਦੀਪ ਸਿੰਘ ਪੰਧੇਰ ਨੂੰ ਦੋ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਗੁਰਦੀਪ ਸਿੰਘ ਪੰਧੇਰ ਨੂੰ ਕੋਟਕਪੁਰਾ ਗੋਲੀਕਾਂਡ ‘ਚ ਇਸ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਅੱਜ ਇਸ ਨੂੰ ਜੁਡੀਸ਼ੀਅਲ ਰਿਮਾਂਡ ‘ਤੇ ਲਿਆ ਕੇ ਬਹਿਬਲ ਕਲਾਂ ਗੋਲੀਕਾਂਡ ‘ਚ ਪੇਸ਼ ਕਰਕੇ ਦੋ ਦਿਨਾਂ ਦਾ ਪੁਲਸ ਰਿਮਾਂਡ ਮਿਲਿਆ ਹੈ।
ਦੱਸਣਯੋਗ ਹੈ ਕਿ ਗੁਰਦੀਪ ਸਿੰਘ ਪੰਧੇਰ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਗਿਰਫਤਾਰ ਕੀਤਾ ਗਿਆ ਸੀ, ਜਿਸ ਦੇ ਬਾਅਦ ਬਹਿਬਲ ਕਲਾਂ ਗੋਲੀਕਾਂਡ ਸਬੰੰਧਿਤ ਥਾਣਾ ਬਾਜਖਾਨਾ ‘ਚ ਦਰਜ ਐੱਫ.ਆਈ.ਆਰ. ਨੰਬਰ 130 ‘ਚ ਧਾਰਾ 120 ਦਾ ਵਾਧਾ ਕਰਦੇ ਹੋਏ ਗੁਰਦੀਪ ਸਿੰਘ ਪੰਧੇਰ ਨੂੰ ਬਹਿਬਲ ਕਲਾਂ ਗੋਲੀਕਾਂਡ ‘ਚ ਵੀ ਨਾਮਜ਼ਦ ਕੀਤਾ ਗਿਆ ਸੀ, ਜਿਸ ਨੂੰ ਅੱਜ ਪ੍ਰੋਡਕਸ਼ਨ ਵਾਰੰਟ ਤੇ ਲੈ ਕੇ ਅਦਾਲਤ ‘ਚ ਪੇਸ਼ ਕੀਤਾ ਗਿਆ ਜਿੱਥੇ ਸਿੱਟ ਵਲੋਂ ਸੱਤ ਦਿਨ ਦੇ ਪੁਲਸ ਰਿਮਾਂਡ ਦੀ ਮੰਗ ਕੀਤੀ ਗਈ ਪਰ ਅਦਾਲਤ ਵਲੋਂ ਫੈਸਲਾ ਦਿੰਦੇ ਹੋਏ ਗੁਰਦੀਪ ਪੰਧੇਰ ਨੂੰ ਦੋ ਦਿਨ ਦੇ ਪੁਲਸ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ । ਗੁਰਦੀਪ ਸਿੰਘ ਪੰਧੇਰ ਇਸ ਤੋਂ ਪਹਿਲਾਂ ਕੋਟਕਪੂਰਾ ਗੋਲੀਕਾਂਡ ‘ਚ ਨਿਆਇਕ ਹਿਰਾਸਤ ਤੇ ਚੱਲ ਰਿਹਾ ਹੈ ਅਤੇ ਉਸ ਵਲੋਂ ਬਹਿਬਲ ਕਲਾਂ ਗੋਲੀਕਾਂਡ ‘ਚ ਆਪਣੀ ਅਗਰਿਮ ਜ਼ਮਾਨਤ ਅਰਜ਼ੀ ਵੀ ਦਰਜ ਕੀਤੀ ਗਈ। ਸਾਜਿਸ਼ ਦੀ ਤਾਰੀਖ ਅੱਜ ਦੀ ਸੀ ਪਰ ਉਸ ਤੋਂ ਪਹਿਲਾਂ ਹੀ ਸਿੱਟ ਵਲੋਂ ਅਦਾਲਤ ‘ਚ ਅਰਜ਼ੀ ਦੇ ਕੇ ਗੁਰਦੀਪ ਸਿੰਘ ਪੰਧੇਰ ਨੂੰ ਪ੍ਰੋਡਕਸ਼ਨ ਵਾਰੰਟ ਤੇ ਲੈਣ ਦੀ ਮੰਗ ਰੱਖੀ ਗਈ ਸੀ।