Image Courtesy :jagbani(punjabkesar)

ਚੰਡੀਗੜ੍ਹ : ਸ਼ਹਿਰ ‘ਚ ਕੋਰੋਨਾ ਵਾਇਰਸ ਤੇਜ਼ੀ ਨਾਲ ਫੈਲਦਾ ਜਾ ਰਿਹਾ ਹੈ। ਹੁਣ ਭਾਜਪਾ ਪ੍ਰਧਾਨ ਅਰੁਣ ਸੂਦ ਦੇ ਘਰ ਵੀ ਕੋਰੋਨਾ ਦੇ ਦਸਤਕ ਦੇ ਦਿੱਤੀ ਹੈ। ਅਰੁਣ ਸੂਦ ਦੀ ਪਤਨੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ, ਜਦੋਂ ਕਿ ਉਨ੍ਹਾਂ ਦੇ ਪਰਿਵਾਰ ਦੇ ਬਾਕੀ ਮੈਂਬਰਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਤੋਂ ਬਾਅਦ ਅਰੁਣ ਸੂਦ ਸਮੇਤ ਪੂਰੇ ਪਰਿਵਾਰ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ।
ਇਸ ਬਾਰੇ ਅਰੁਣ ਸੂਦ ਨੇ ਆਪਣੇ ਫੇਸਬੁੱਕ ਪੇਜ ‘ਤੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਭਾਜਪਾ ਦੇ ਕਾਰਜ ਕਰਤਾਵਾਂ ਨੂੰ ਅਪੀਲੀ ਕੀਤੀ ਹੈ ਕਿ ਆਉਣ ਵਾਲੇ 14 ਦਿਨਾਂ ਤੱਕ ਉਨ੍ਹਾਂ ਨਾਲ ਫੋਨ ਦੇ ਜ਼ਰੀਏ ਹੀ ਸੰਪਰਕ ਕੀਤਾ ਜਾਵੇ। ਇਸ ਤੋਂ ਇਲਾਵਾ ਸੈਕਟਰ-33 ਸਥਿਤ ਭਾਜਪਾ ਦੇ ਦਫ਼ਤਰ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ।
ਚੰਡੀਗੜ੍ਹ ‘ਚ ‘ਕੋਰੋਨਾ’ ਦੇ ਹਾਲਾਤ
ਚੰਡੀਗੜ੍ਹ ‘ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧਦੇ ਜਾ ਰਹੇ ਹਨ। ਹੁਣ ਤੱਕ ਦੇ ਤਾਜ਼ਾ ਅੰਕੜਿਆਂ ਮੁਤਾਬਕ ਸ਼ਹਿਰ ‘ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 823 ਤੱਕ ਪਹੁੰਚ ਗਈ ਹੈ, ਜਦੋਂ ਕਿ ਸ਼ਹਿਰ ‘ਚ ਇਸ ਸਮੇਂ 275 ਸਰਗਰਮ ਮਾਮਲੇ ਚੱਲ ਰਹੇ ਹਨ।

News Credit :jagbani(punjabkesar)