Image Courtesy :jagbani(punjabkesar)

ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਐਤਵਾਰ ਨੂੰ ਕੋਵਿਡ-19 ਦੇ 1,075 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਇੱਥੇ ਇਨਫੈਕਸ਼ਨ ਦੇ ਕੁੱਲ ਮਾਮਲੇ ਵੱਧ ਕੇ 1.30 ਲੱਖ ਤੋਂ ਵੱਧ ਹੋ ਗਏ, ਜਦੋਂ ਕਿ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ 3,827 ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਸਿਹਤ ਵਿਭਾਗ ਦੇ ਬੁਲੇਟਿਨ ਅਨੁਸਾਰ, ਪਿਛਲੇ 24 ਘੰਟਿਆਂ ‘ਚ ਬੀਮਾਰੀ ਨਾਲ 21 ਲੋਕਾਂ ਦੀ ਮੌਤ ਹੋਈ ਹੈ। ਰਾਸ਼ਟਰੀ ਰਾਜਧਾਨੀ ‘ਚ ਕੋਰੋਨਾ ਵਾਇਰਸ ਇਨਫੈਕਸ਼ਨ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 3,827 ਹੋ ਗਈ ਹੈ ਅਤੇ ਇਨਫੈਕਸ਼ਨ ਦੇ ਕੁੱਲ ਮਾਮਲਿਆਂ ਦੀ ਗਿਣਤੀ 1,30,606 ਹੋ ਗਈ ਹੈ। 11 ਤੋਂ 19 ਜੁਲਾਈ ਤੱਕ ਲਗਾਤਾਰ 1,000 ਤੋਂ 2,000 ਦਰਮਿਆਨ ਨਵੇਂ ਮਾਮਲੇ ਸਾਹਮਣੇ ਆ ਰਹੇ ਸਨ। 19 ਜੁਲਾਈ ਨੂੰ 1,211 ਮਾਮਲੇ ਸਾਹਮਣੇ ਆਏ ਸਨ। 20 ਜੁਲਾਈ ਨੂੰ ਨਵੇਂ ਮਾਮਲਿਆਂ ਦੀ ਗਿਣਤੀ ਘੱਟ ਕੇ 954 ਰਹਿ ਗਈ ਪਰ ਅਗਲੇ ਹੀ ਦਿਨ ਇਹ ਵੱਧ ਕੇ 1,349 ਹੋ ਗਈ।
ਮੰਗਲਵਾਰ ਤੋਂ, ਫਿਰ ਤੋਂ ਇਕ ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਉਣ ਲੱਗੇ। ਹਾਲਾਂਕਿ ਸ਼ਨੀਵਾਰ ਨੂੰ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 11,904 ਰਹੀ, ਜੋ ਉਸ ਦੇ ਪਿਛਲੇ ਦਿਨ 12,657 ਸੀ। ਰਾਸ਼ਟਰੀ ਰਾਜਧਾਨੀ ‘ਚ 23 ਜੂਨ ਨੂੰ ਹੁਣ ਤੱਕ ਦੇ ਸਭ ਤੋਂ ਵੱਧ 3,947 ਨਵੇਂ ਮਾਮਲੇ ਸਾਹਮਣੇ ਆਏ ਸਨ।
News Credit :jagbani(punjabkesar)