Image Courtesy :jagbani(punjabkesar)

ਫਿਰੋਜ਼ਪੁਰ : ਜ਼ਿਲ੍ਹਾ ਫਿਰੋਜ਼ਪੁਰ ‘ਚ ਕੋਰੋਨਾ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਜ਼ਿਲ੍ਹਾ ਫਿਰੋਜ਼ਪੁਰ ‘ਚ 27 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ,ਜਦਕਿ ਅਜੇ ਵੀ ਬਹੁਤ ਸਾਰੇ ਲੋਕਾਂ ਦੀ ਕੋਰੋਨਾ ਰਿਪੋਰਟ ਆਉਣੀ ਅਜੇ ਬਾਕੀ ਹੈ। ਸਿਹਤ ਵਿਭਾਗ ਵਲੋਂ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਨੂੰ ਕੁਆਰੰਟਾਈਨ ਕਰ ਦਿੱਤਾ ਗਿਆ ਹੈ ਅਤੇ ਉਹ ਲੋਕ ਜਿਨ੍ਹਾਂ ਵਿਅਕਤੀਆਂ ਦੇ ਸੰਪਰਕ ‘ਚ ਰਹੇ ਹਨ ਉਨ੍ਹਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਦੇਸ਼ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਕੋਰੋਨਾ ਵਾਇਰਸ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਮੰਗਲਵਾਰ ਨੂੰ ਦੇਸ਼ ਵਿਚ ਕੋਰੋਨਾ ਵਾਇਰਸ ਦਾ ਅੰਕੜਾ 50 ਹਜ਼ਾਰ ਦੇ ਕਰੀਬ ਜਾ ਪੁੱਜਾ। ਇਕ ਦਿਨ ਵਿਚ ਕੋਰੋਨਾ ਦੇ 47,703 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ‘ਚ ਵਾਇਰਸ ਦੇ ਕੇਸ ਵੱਧ ਕੇ 14,83,156 ਹੋ ਗਏ ਹਨ।

News Credit :jagbani(punjabkesar)