Image Courtesy :jagbani(punjabkesar)

ਨਵੀਂ ਦਿੱਲੀ— ਦੇਸ਼ ‘ਚ ਕੋਰੋਨਾ ਵਾਇਰਸ ਮਹਾਮਾਰੀ ਦਾ ਕਹਿਰ ਜਾਰੀ ਹੈ। ਕੋਰੋਨਾ ਮਾਮਲਿਆਂ ਦੀ ਗਿਣਤੀ 15 ਲੱਖ ਦੇ ਪਾਰ ਪਹੁੰਚ ਗਈ ਹੈ। ਇਸ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ ਵੀ ਤੇਜ਼ੀ ਨਾਲ ਇਜ਼ਾਫਾ ਹੋ ਰਿਹਾ ਹੈ। ਦੇਸ਼ ਵਿਚ ਹੁਣ ਤੱਕ ਕੋਰੋਨਾ ਨਾਲ ਕਰੀਬ 34 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਸਿਹਤ ਮੰਤਰਾਲਾ ਵਲੋਂ ਬੁੱਧਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਇਕ ਦਿਨ ਵਿਚ 48,153 ਨਵੇਂ ਮਾਮਲਿਆਂ ਨਾਲ ਭਾਰਤ ‘ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 15,31,669 ਹੋ ਗਿਆ ਹੈ। ਪਿਛਲੇ 24 ਘੰਟਿਆਂ ਵਿਚ 768 ਲੋਕਾਂ ਦੀ ਮੌਤ ਹੋਈ ਹੈ, ਜਿਸ ਕਾਰਨ ਮੌਤਾਂ ਦਾ ਅੰਕੜਾ 34,193 ਹੋ ਗਿਆ ਹੈ। ਰਾਹਤ ਦੀ ਖ਼ਬਰ ਇਹ ਵੀ ਹੈ ਕਿ 9,88,030 ਲੋਕ ਕੋਰੋਨਾ ਵਾਇਰਸ ਮਹਾਮਾਰੀ ਨੂੰ ਮਾਤ ਦੇ ਚੁੱਕੇ ਹਨ, ਜਿਨ੍ਹਾਂ ਨੂੰ ਹਸਪਤਾਲਾਂ ‘ਚੋਂ ਛੁੱਟੀ ਦੇ ਦਿੱਤੀ ਗਈ ਹੈ। ਅਜੇ ਵੀ 5,09,447 ਕੋਰੋਨਾ ਕੇਸ ਸਰਗਰਮ ਹਨ।
ਕੋਰੋਨਾ ਦੀ ਰਫ਼ਤਾਰ ਵੱਧਣ ਦੇ ਨਾਲ ਹੀ ਟੈਸਟਿੰਗ ਵੀ ਵਧਾਈ ਗਈ ਹੈ। 28 ਜੁਲਾਈ ਤੱਕ ਕੋਰੋਨਾ ਦੇ ਕੁੱਲ 1,77,43,740 ਨਮੂਨਿਆਂ ਦੀ ਜਾਂਚ ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 4,08,855 ਨਮੂਨਿਆਂ ਦੀ ਜਾਂਚ ਕੱਲ ਯਾਨੀ ਕਿ ਮੰਗਲਵਾਰ ਨੂੰ ਕੀਤੀ ਗਈ। ਇਸ ਗੱਲ ਦੀ ਜਾਣਕਾਰੀ ਭਾਰਤੀ ਮੈਡੀਕਲ ਖੋਜ ਪਰੀਸ਼ਦ (ਆਈ. ਸੀ. ਐੱਮ. ਆਰ.) ਵਲੋਂ ਦਿੱਤੀ ਗਈ ਹੈ। ਮਹਾਰਾਸ਼ਟਰ, ਤਾਮਿਲਨਾਡੂ, ਦਿੱਲੀ ਅਤੇ ਆਂਧਰਾ ਪ੍ਰਦੇਸ਼ ਵਿਚ ਕੋਰੋਨਾ ਦੇ ਸਭ ਤੋਂ ਵਧੇਰੇ ਮਾਮਲੇ ਸਾਹਮਣੇ ਆ ਰਹੇ ਹਨ।

News Credit :jagbani(punjabkesar)