Image Courtesy :jagbani(punjabkesar)

ਲਖਨਊ- ਬਹੁਜਨ ਸਮਾਜ ਪਾਰਟੀ (ਬਸਪਾ) ਸੁਪਰੀਮੋ ਮਾਇਆਵਤੀ ਨੇ ਬਾਲੀਵੁੱਡ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਕਰਵਾਏ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਮਹਾਰਾਸ਼ਟਰ ਅਤੇ ਬਿਹਾਰ ਦੇ ਕਾਂਗਰਸੀ ਨੇਤਾਵਾਂ ਦੇ ਵੱਖ-ਵੱਖ ਰਵੱਈਏ ਤੋਂ ਅਜਿਹਾ ਲੱਗਦਾ ਹੈ ਕਿ ਇਨ੍ਹਾਂ ਦਾ ਅਸਲ ਮਕਸਦ ਇਸ ਮਾਮਲੇ ਰਾਹੀਂ ਪਹਿਲਾਂ ਆਪਣੇ ਸਿਆਸੀ ਸਵਾਰਥ ਦੀ ਪੂਰਤੀ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਸੁਸ਼ਾਂਤ ਦੇ ਪਿਤਾ ਵਲੋਂ ਪਟਨਾ ਪੁਲਸ ‘ਚ ਐੱਫ.ਆਈ.ਆਰ. ਦਰਜ ਕਰਵਾਉਣ ਨਾਲ ਮਾਮਲਾ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ, ਹੁਣ ਮਾਮਲੇ ਦੀ ਜਾਂਚ ਮਹਾਰਾਸ਼ਟਰ ਅਤੇ ਬਿਹਾਰ ਪੁਲਸ ਨਾਲੋਂ ਬਿਹਤਰ ਹੈ ਕਿ ਮਾਮਲੇ ਦੀ ਜਾਂਚ ਸੀ.ਬੀ.ਆਈ. ਹੀ ਕਰੇ।
ਮਾਇਆਵਤੀ ਨੇ ਵੀਰਵਾਰ ਨੂੰ ਟਵੀਟ ਕਰ ਕੇ ਕਿਹਾ,”ਬਿਹਾਰ ਮੂਲ ਦੇ ਨੌਜਵਾਨ ਬਾਲੀਵੁੱਡ ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦਾ ਮਾਮਲਾ ਰੋਜ਼ ਨਵੇਂ ਤੱਥਾਂ ਦੇ ਉਜਾਗਰ ਹੋਣ ਅਤੇ ਉਨ੍ਹਾਂ ਦੇ ਪਿਤਾ ਵਲੋਂ ਪਟਨਾ ਪੁਲਸ ‘ਚ ਐੱਫ.ਆਈ.ਆਰ. ਦਰਜ ਕਰਵਾਉਣ ਨਾਲ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ। ਹੁਣ ਮਾਮਲੇ ਦੀ ਜਾਂਚ ਮਹਾਰਾਸ਼ਟਰ ਅਤੇ ਬਿਹਾਰ ਪੁਲਸ ਵਲੋਂ ਹੋਣ ਨਾਲੋਂ ਬਿਹਤਰ ਹੈ ਕਿ ਸੀ.ਬੀ.ਆਈ. ਹੀ ਕਰੇ।” ਉਨ੍ਹਾਂ ਨੇ ਕਿਹਾ,”ਨਾਲ ਹੀ, ਸੁਸ਼ਾਂਤ ਰਾਜਪੂਤ ਮਾਮਲੇ ‘ਚ ਮਹਾਰਾਸ਼ਟਰ ਅਤੇ ਬਿਹਾਰ ਦੇ ਕਾਂਗਰਸੀ ਨੇਤਾਵਾਂ ਦੇ ਵੱਖ-ਵੱਖ ਰਵੱਈਏ ਤੋਂ ਅਜਿਹਾ ਲੱਗਦਾ ਹੈ ਕਿ ਇਨ੍ਹਾਂ ਦਾ ਅਸਲ ਮਕਸਦ ਇਸ ਮਾਮਲੇ ਰਾਹੀਂ ਪਹਿਲਾਂ ਆਪਣੇ ਸਿਆਸੀ ਸਵਾਰਥ ਦੀ ਪੂਰਤੀ ਕਰਨਾ ਹੈ ਅਤੇ ਪੀੜਤ ਪਰਿਵਾਰ ਨੂੰ ਨਿਆਂ ਦਿਵਾਉਣਾ ਬਾਅਦ ‘ਚ, ਜੋ ਬਿਲਕੁੱਲ ਉੱਚਿਤ ਨਹੀਂ। ਮਹਾਰਾਸ਼ਟਰ ਸਰਕਾਰ ਗੰਭੀਰ ਹੋਵੇ।”

News Credit :jagbani(punjabkesar)