Image Courtesy :jagbani(punjabkesar)

ਤਰਨਤਾਰਨ : ਪੰਜਾਬ ਭਰ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਨਵੇਂ ਮਾਮਲੇ ਜ਼ਿਲ੍ਹਾ ਤਰਨਤਾਰਨ ਤੋਂ ਸਾਹਮਣੇ ਆਏ ਹਨ, ਜਿਥੇ ਅੱਜ 23 ਹੋਰ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾਕਟਰ ਅਨੂਪ ਕੁਮਾਰ ਵਲੋਂ ਕੀਤੀ ਗਈ ਹੈ। ਜ਼ਿਲ੍ਹੇ ‘ਚ ਕੁਲ ਪਾਜ਼ੇਟਿਵ ਕੇਸਾਂ ਦੀ ਗਿਣਤੀ 383 ਹੋ ਚੁੱਕੀ ਸੀ ਜਦਕਿ 236 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਤੋਂ ਜ਼ਿਲ੍ਹੇ ‘ਚ ਹੁਣ ਤੱਕ 10 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਦੇਸ਼ ‘ਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦਰਮਿਆ ਪਿਛਲੇ 24 ਘੰਟਿਆਂ ‘ਚ ਸਭ ਤੋਂ ਵੱਧ 57 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 17 ਲੱਖ ਦੇ ਕਰੀਬ ਪਹੁੰਚ ਗਈ ਹੈ। ਉੱਥੇ ਹੀ ਹੁਣ ਤੱਕ 36,511 ਲੋਕਾਂ ਦੀ ਇਸ ਨਾਲ ਮੌਤ ਹੋ ਚੁਕੀ ਹੈ। ਲਗਾਤਾਰ 2 ਦਿਨਾਂ ਤੋਂ ਕੋਰੋਨਾ ਵਾਇਰਸ ਇਨਫੈਕਸ਼ਨ ਦੇ 55 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਹਾਲਾਂਕਿ ਰਾਹਤ ਭਰੀ ਖ਼ਬਰ ਇਹ ਹੈ ਕਿ ਸਿਹਤਮੰਦ ਹੋਣ ਵਾਲਿਆਂ ਦੀ ਗਿਣਤੀ ‘ਚ ਵੀ ਵਾਧਾ ਹੋ ਰਿਹਾ ਹੈ ਅਤੇ ਇਕ ਦਿਨ ‘ਚ 36 ਹਜ਼ਾਰ ਤੋਂ ਵੱਧ ਲੋਕ ਰੋਗਮੁਕਤ ਹੋਏ ਹਨ। ਸਿਹਤਮੰਦ ਹੋਣ ਵਾਲਿਆਂ ਦੀ ਤੁਲਨਾ ‘ਚ ਨਵੇਂ ਮਾਮਲੇ ਵੱਧ ਆਉਣ ਨਾਲ ਸਰਗਰਮ ਮਾਮਲਿਆਂ ‘ਚ 19,785 ਦਾ ਵਾਧਾ ਹੋਇਆ ਹੈ, ਜਿਸ ਨਾਲ ਇਨ੍ਹਾਂ ਦੀ ਗਿਣਤੀ 5,65,103 ਹੋ ਗਈ ਹੈ।
ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮਹਿਕਮੇ ਵਲੋਂ ਸ਼ਨੀਵਾਰ ਨੂੰ ਜਾਰੀ ਅੰਕੜਿਆਂ ਦੇ ਆਧਾਰ ‘ਤੇ ਪਿਛਲੇ 24 ਘੰਟਿਆਂ ‘ਚ ਕੋਰੋਨਾ ਇਨਫੈਕਸ਼ਨ ਦੇ 57,117 ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ 16,95,988 ਹੋ ਗਈ ਹੈ, ਜਦੋਂ ਕਿ 764 ਲੋਕਾਂ ਦੀ ਇਸ ਬੀਮਾਰੀ ਨਾਲ ਮੌਤ ਹੋਈ। ਇਸ ਮਿਆਦ ‘ਚ 36,569 ਲੋਕ ਰੋਗ ਮੁਕਤ ਹੋਏ ਹਨ, ਜਿਸ ਨਾਲ ਸਿਹਤਮੰਦ ਹੋਣ ਵਾਲਿਆਂ ਦੀ ਕੁੱਲ ਗਿਣਤੀ 10,94,374 ਹੋ ਗਈ ਹੈ।

News Credit :jagbani(punjabkesar)