Image Courtesy :jagbani(punjabkesar)

ਜਲੰਧਰ — ਕੋਰੋਨਾ ਵਾਇਰਸ ਦਾ ਕਹਿਰ ਜਲੰਧਰ ਜ਼ਿਲ੍ਹੇ ‘ਚ ਲਗਾਤਾਰ ਜਾਰੀ ਹੈ। ਐਤਵਾਰ ਨੂੰ ਜਲੰਧਰ ਜ਼ਿਲ੍ਹੇ ‘ਚ ਜਿੱਥੇ ਇਕ ਵਿਅਕਤੀ ਦੀ ਮੌਤ ਹੋ ਗਈ, ਉਥੇ ਹੀ 39 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ।
ਅੱਜ ਦੇ ਪਾਏ ਗਏ ਪਾਜ਼ੇਟਿਵ ਕੇਸਾਂ ‘ਚ ਸਿਵਲ ਸਰਜਨ ਦਫ਼ਤਰ ਦਾ ਚਾਰ ਦਰਜਾ ਕਰਮਚਾਰੀ ਵੀ ਸ਼ਾਮਲ ਹੈ, ਜਿਸ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਇਸ ਦੇ ਨਾਲ ਹੀ ਜਲੰਧਰ ਜ਼ਿਲ੍ਹੇ ‘ਚ ਪਾਜ਼ੇਟਿਵ ਕੇਸਾਂ ਦਾ ਅੰਕੜਾ 3016 ਤੱਕ ਪਹੁੰਚ ਗਿਆ ਜਦਕਿ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਗਿਣਤੀ 77 ਤੱਕ ਪਹੁੰਚ ਗਈ ਹੈ। ਇਥੇ ਦੱਸਣਯੋਗ ਹੈ ਕਿ ਸ਼ਨੀਵਾਰ ਨੂੰ ਵੀ ਕੋਰੋਨਾ ਦੇ 66 ਨਵੇਂ ਪਾਜ਼ੇਟਿਵ ਕੇਸ ਪਾਏ ਗਏ ਸਨ, ਜਦਕਿ ਇਲਾਜ ਅਧੀਨ ਇਕ ਮਰੀਜ਼ ਦੀ ਮੌਤ ਹੋ ਗਈ ਸੀ।
ਸ਼ਨੀਵਾਰ ਨੂੰ 618 ਦੀ ਰਿਪੋਰਟ ਆਈ ਨੈਗੇਟਿਵ, 75 ਹੋਰਨਾਂ ਨੂੰ ਮਿਲੀ ਸੀ ਛੁੱਟੀ
ਸਿਹਤ ਮਹਿਕਮੇ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਸ਼ਨੀਵਾਰ ਨੂੰ 618 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ ਅਤੇ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ‘ਚੋਂ 75 ਹੋਰਨਾਂ ਨੂੰ ਛੁੱਟੀ ਮਿਲ ਗਈ ਸੀ। ਸਿਹਤ ਮਹਿਕਮੇ ਨੇ 830 ਹੋਰ ਲੋਕਾਂ ਦੇ ਸੈਂਪਲ ਲੈ ਕੇ ਕੋਰੋਨਾ ਦੀ ਪੁਸ਼ਟੀ ਲਈ ਭੇਜੇ ਹਨ।
ਕੋਰੋਨਾ ਨੂੰ ਲੈ ਕੇ ਜਲੰਧਰ ਦੇ ਤਾਜ਼ਾ ਹਾਲਾਤ
ਕੁਲ ਸੈਂਪਲ-50,006
ਨੈਗੇਟਿਵ ਆਏ-45,760
ਪਾਜ਼ੇਟਿਵ ਆਏ-3016
ਡਿਸਚਾਰਜ ਹੋਏ-2107
ਮੌਤਾਂ ਹੋਈਆਂ-77
ਐਕਟਿਵ ਕੇਸ-794
News Credit :jagbani(punjabkesar)