Image Courtesy :jagbani(punjabkesari)

ਈਟਾਨਗਰ – ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਗੱਲ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਨੇ ਟਵਿੱਟਰ ‘ਤੇ ਟਵੀਟ ਕਰਕੇ ਦਿੱਤੀ ਹੈ। ਪੇਮਾ ਖਾਂਡੂ ਨੇ ਟਵੀਟ ਕਰ ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ਲਿਖਿਆ, ‘ਮੈਂ ਆਪਣਾ ਕੋਵਿਡ ਦਾ ਆਰ.ਟੀ.-ਪੀ.ਸੀ.ਆਰ. ਟੈਸਟ ਕਰਵਾਇਆ ਸੀ, ਜੋ ਕਿ ਪਾਜ਼ੇਟਿਵ ਆਇਆ ਹੈ। ਮੇਰੇ ‘ਚ ਕਿਸੇ ਤਰ੍ਹਾਂ ਦਾ ਕੋਈ ਲੱਛਣ ਨਹੀਂ ਹੈ ਅਤੇ ਤੰਦਰੁਸਤ ਮਹਿਸੂਸ ਕਰ ਰਿਹਾ ਹਾਂ। ਪਰ ਐੱਸ.ਓ.ਪੀ. ਦੇ ਅਨੁਸਾਰ ਦੂਜਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਮੈਂ ਖੁਦ ਨੂੰ ਇਕਾਂਤਵਾਸ ਕਰ ਰਿਹਾ ਹਾਂ ਅਤੇ ਹੋਰ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਜੋ ਵੀ ਮੇਰੇ ਸੰਪਰਕ ‘ਚ ਆਇਆ ਸੀ ਉਹ ਐੱਸ.ਓ.ਪੀ. ਦਾ ਪਾਲਣ ਕਰੇ।’
News Credit :jagbani(punjabkesari)