Image Courtesy :jagbani(punjabkesari)

ਸ਼੍ਰੀਨਗਰ—ਜੰਮੂ ਕਸ਼ਮੀਰ ਦੇ ਬਡਗਾਮ ਜ਼ਿਲੇ ‘ਚ ਮੋਟਰਸਾਈਕਲ ‘ਤੇ ਸਵਾਰ ਕੁਝ ਅੱਤਵਾਦੀਆਂ ਨੇ ਵੀਰਵਾਰ ਸਵੇਰੇ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ.ਆਰ.ਪੀ.ਐੱਫ.) ਦੇ ਇਕ ਜਵਾਨ ‘ਤੇ ਹਮਲਾ ਕਰਕੇ ਉਸ ਦੀ ਹੱਤਿਆ ਕਰ ਦਿੱਤੀ ਹੈ। ਹਮਲੇ ਨੂੰ ਅੰਜ਼ਾਮ ਦੇਣ ਤੋਂ ਬਾਅਦ ਅੱਤਵਾਦੀ ਜਵਾਨ ਦੀ ਰਾਈਫਲ ਖੋਹ ਕੇ ਘਟਨਾ ਵਾਲੀ ਥਾਂ ਤੋਂ ਫਰਾਰ ਹੋ ਗਏ। ਸੂਤਰਾਂ ਮੁਤਾਬਕ ਬਡਗਾਮ ਜ਼ਿਲੇ ਦੇ ਚਦੂਰਾ ਵਾਦੀਪੋਰਾ ਕੇਸਰਮੁੱਲਾ ‘ਚ ਅੱਜ ਸਵੇਰੇ ਮੋਟਰਸਾਈਕਲ ‘ਤੇ ਸਵਾਰ ਕੁਝ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਦੇ ਇਕ ਸਹਾਇਕ ਸਬ ਇੰਸਪੈਕਟਰ ‘ਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਨਾਲ ਜ਼ਖਮੀ ਕਰ ਦਿੱਤਾ।
ਗੰਭੀਰ ਰੂਪ ਨਾਲ ਜ਼ਖਮੀ ਜਵਾਨ ਨੂੰ ਸੈਨਾ ਦੇ 92 ਬੇਸ ਹਸਪਤਾਲ ‘ਚ ਲਿਜਾਇਆ ਗਿਆ ਹੈ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਵਾਨ ਦੀ ਪਛਾਣ ਸਹਾਇਕ ਸਬ ਇੰਸਪੈਕਟਰ ਬੋਡਲੇ ਦੇ ਰੂਪ ‘ਚ ਕੀਤੀ ਗਈ ਹੈ। ਉਹ ਮਹਾਰਾਸ਼ਟਰ ਦੇ ਨਾਗਪੁਰ ਦਾ ਰਹਿਣ ਵਾਲਾ ਸੀ।
ਇਸ ਦੌਰਾਨ ਸੁਰੱਖਿਆ ਫੋਰਸ ਨੇ ਹਮਲੇ ‘ਚ ਸ਼ਾਮਲ ਅੱਤਵਾਦੀਆਂ ਨੂੰ ਫੜਨ ਲਈ ਪੂਰੇ ਇਲਾਕੇ ‘ਚ ਘੇਰਾਬੰਦੀ ਕਰਨ ਤੋਂ ਬਾਅਦ ਤਲਾਸ਼ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਇਸ ਥਾਂ ‘ਤੇ ਬੁੱਧਵਾਰ ਰਾਤ ਨੂੰ ਬਲਾਕ ਵਿਕਾਸ ਪ੍ਰੀਸ਼ਦ (ਬੀ.ਡੀ.ਸੀ.) ਦੇ ਪ੍ਰਧਾਨ ਭੁਪਿੰਦਰ ਸਿੰਘ ਦੀ ਕੁਝ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।
News Credit :jagbani(punjabkesari)