Image Courtesy :jagbani(punjabkesari)

ਨਵੀਂ ਦਿੱਲੀ- ਕਾਂਗਰਸ ਨੇ ਖੇਤੀਬਾੜੀ ਸੰਬੰਧੀ ਬਿੱਲਾਂ ਵਿਰੁੱਧ ਸ਼ੀਵਾਰ ਨੂੰ ਸੋਸ਼ਲ ਮੀਡੀਆ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਲੋਕਾਂ ਨੂੰ ਇਸ ਨਾਲ ਜੁੜਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਕਿਸਾਨਾਂ ‘ਤੇ ਹੋ ਰਹੇ ਅੱਤਿਆਚਾਰ ਵਿਰੁੱਧ ਸਾਰਿਆਂ ਨੂੰ ਮਿਲ ਕੇ ਆਵਾਜ਼ ਚੁੱਕਣੀ ਚਾਹੀਦੀ ਹੈ। ਪਾਰਟੀ ਨੇ ਖੇਤੀਬਾੜੀ ਸੰਬੰਧੀ ਬਿੱਲਾਂ ਵਿਰੋਧੀ ‘ਚ ‘ਸਪੀਕ ਅਪ ਫਾਰ ਫਾਰਮਜ਼’ ਮੁਹਿੰਮ ਸ਼ੁਰੂ ਕੀਤੀ। ਇਸ ਮੁਹਿੰਮ ਦੇ ਅਧੀਨ ਰਾਹੁਲ ਗਾਂਧੀ ਅਤੇ ਕਾਂਗਰਸ ਦੇ ਕਈ ਹੋਰ ਸੀਨੀਅਰ ਨੇਤਾਵਾਂ ਨੇ ਵੀਡੀਓ ਜਾਰੀ ਕਰ ਕੇ ਇਨ੍ਹਾਂ ਬਿੱਲਾਂ ਨੂੰ ਲੈ ਕੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਰਾਹੁਲ ਨੇ ਟਵੀਟ ਕੀਤਾ,”ਮੋਦੀ ਸਰਕਾਰ ਵਲੋਂ ਕਿਸਾਨਾਂ ‘ਤੇ ਕੀਤੇ ਜਾ ਰਹੇ ਅੱਤਿਆਚਾਰ ਅਤੇ ਸੋਸ਼ਣ ਵਿਰੁੱਧ, ਆਓ ਨਾਲ ਮਿਲ ਕੇ ਆਵਾਜ਼ ਚੁੱਕੀਏ। ਆਪਣੇ ਵੀਡੀਓ ਦੇ ਮਾਧਿਅਮ ਨਾਲ ਇਸ ਮੁਹਿੰਮ ਨਾਲ ਜੁੜੀਏ।”
ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦਾਂਬਰਮ ਨੇ ਕਿਹਾ ਕਿ ਖੇਤੀਬਾੜੀ ਉਪਜ ਮਾਰਕੀਟਿੰਗ (ਏ.ਪੀ.ਐੱਮ.ਸੀ.) ਕਾਨੂੰਨ ਅੱਜ ਕਿਸਾਨਾਂ ਦੇ ਵੱਡੇ ਤਬਕੇ ਲਈ ਇਕ ਸੁਰੱਖਿਆ ਹੈ। ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਮੁੱਲ ਤੈਅ ਦਾ ਇਕ ਇਕ ਸੰਕੇਤ ਹੈ, ਜਿਸ ਦੇ ਆਧਾਰ ‘ਤੇ ਬਜ਼ਾਰ ਕੀਮਤਾਂ ਤੈਅ ਕਰਦਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਇਹ ਬਿੱਲ ਐੱਮ.ਐੱਸ.ਪੀ. ਦੇ ਇਸ ਮਹੱਤਵ ਨੂੰ ਖਤਮ ਕਰ ਦੇਣਗੇ ਅਤੇ ਏ.ਪੀ.ਐੱਮ.ਸੀ. ਕਾਨੂੰਨ ਵੀ ਬੇਅਸਰ ਹੋ ਜਾਵੇਗਾ।
News Credit :jagbani(punjabkesari)