Image Courtesy :jagbani(punjabkesari)

ਚੰਡੀਗੜ੍ਹ : ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦਾ ਜਿੱਥੇ ਚੁਫੇਰਿਓਂ ਵਿਰੋਧ ਹੋ ਰਿਹਾ ਹੈ, ਉਥੇ ਹੀ ਰਾਹੁਲ ਗਾਂਧੀ ਵੀ ਹੁਣ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਮੈਦਾਨ ਵਿਚ ਉਤਰਨ ਜਾ ਰਹੇ ਹਨ। ਸੂਤਰਾਂ ਮੁਤਾਬਕ ਰਾਹੁਲ ਗਾਂਧੀ ਪੰਜਾਬ ਵਿਚ ਤਿੰਨ ਦਿਨ ਟ੍ਰੈਕਟਰ ਰੈਲੀਆਂ ਕਰਨਗੇ। ਇਸ ਦੀ ਸ਼ੁਰੂਆਤ 2 ਅਕਤੂਬਰ ਤੋਂ ਮੋਗਾ ਤੋਂ ਕੀਤੀ ਜਾਵੇਗੀ। ਇਸ ਤੋਂ ਬਾਅਦ ਉਹ 3 ਅਕਤੂਬਰ ਨੂੰ ਸੰਗਰੂਰ ਅਤੇ 4 ਅਕਤੂਬਰ ਨੂੰ ਪਟਿਆਲਾ ਵਿਚ ਟ੍ਰੈਕਟਰ ਰੈਲੀ ਕਰਕੇ ਇਸ ਦੀ ਸਮਾਪਤੀ ਕਰਨਗੀ।
ਇਸ ਤੋਂ ਇਲਾਵਾ ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਦਰਮਿਆਨ ਕਾਂਗਰਸ ਵਲੋਂ ਇਨ੍ਹਾਂ ਖੇਤੀ ਕਾਨੂੰਨਾਂ ਖ਼ਿਲਾਫ਼ ਇਕ ਹਸਤਾਖ਼ਰ ਮੁਹਿੰਮ ਵੀ ਸ਼ੁਰੂ ਕੀਤੀ ਜਾਵੇਗੀ, ਜਿਸ ਦੀ ਸ਼ੁਰੂਆਤ ਅਮਰਗੜ੍ਹ ਤੋਂ ਕੀਤੀ ਜਾਵੇਗੀ ਅਤੇ ਇਸ ਦੀ ਸਮਾਪਤੀ 4 ਅਕਤੂਬਰ ਨੂੰ ਪਟਿਆਲਾ ਵਿਚ ਹੋਵੇਗੀ।
ਇਥੇ ਇਹ ਵੀ ਦੱਸਣਯੋਗ ਹੈ ਜਿੱਥੇ ਇਨ੍ਹਾਂ ਖੇਤੀ ਕਾਨੂੰਨਾਂ ਖ਼ਿਲਾਫ਼ ਜਿੱਥੇ ਸਾਰੀਆਂ ਸਿਆਸੀ ਧਿਰਾਂ ਵਲੋਂ ਜ਼ੋਰ-ਸ਼ੋਰ ਨਾਲ ਵਿਰੋਧ ਕੀਤਾ ਜਾ ਰਿਹਾ ਹੈ, ਉਥੇ ਹੀ ਪੰਜਾਬ ਸਰਕਾਰ ਇਸ ਖ਼ਿਲਾਫ਼ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਤਿਆਰੀ ਵੀ ਕਰ ਰਹੀ ਹੈ, ਜਿਸ ਦਾ ਐਲਾਨ ਕਿਸੇ ਸਮੇਂ ਵੀ ਹੋ ਸਕਦਾ ਹੈ। ਇਸ ਵਿਸ਼ੇਸ਼ ਇਜਲਾਸ ਵਿਚ ਪੰਜਾਬ ਸਰਕਾਰ ਇਨ੍ਹਾਂ ਕਾਨੂੰਨਾਂ ਮਤਾ ਪਾਸ ਕਰ ਸਕਦੀ ਹੈ।
News Credit :jagbani(punjabkesari)