Image Courtesy :jagbani(punjabkesari)

ਨਵੀਂ ਦਿੱਲੀ- ਭਾਰਤ ‘ਚ ਇਕ ਦਿਨ ‘ਚ ਕੋਵਿਡ-19 ਦੇ 73,272 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ‘ਚ ਇਨਫੈਕਸ਼ਨ ਦੇ ਮਾਮਲਿਆਂ ਦੀ ਕੁੱਲ ਗਿਣਤੀ ਵੱਧ ਕੇ 69,79,423 ਹੋ ਗਈ। ਜਿਨ੍ਹਾਂ ‘ਚੋਂ 59,88,822 ਲੋਕ ਠੀਕ ਹੋ ਗਏ ਹਨ ਅਤੇ ਇਨਫੈਕਸ਼ਨ ਤੋਂ ਬਾਅਦ ਸਿਹਤਯਾਬ ਹੋਏ ਲੋਕਾਂ ਦੀ ਦਰ ਵੱਧ ਕੇ 85.81 ਫੀਸਦੀ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ ‘ਚ ਪਿਛਲੇ 24 ਘੰਟਿਆਂ ‘ਚ 926 ਹੋਰ ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ 1,07,416 ਹੋ ਗਈ ਹੈ। ਦੇਸ਼ ‘ਚ ਲਗਾਤਾਰ ਦੂਜੇ ਦਿਨ ਕੋਰੋਨਾ ਵਾਇਰਸ ਨਾਲ ਪੀੜਤ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 9 ਲੱਖ ਤੋਂ ਘੱਟ ਰਹੀ।
ਅੰਕੜਿਆਂ ਅਨਸੁਾਰ ਦੇਸ਼ ‘ਚ 8,83,185 ਲੋਕ ਇਲਾਜ ਅਧੀਨ ਹਨ, ਜੋ ਕੁੱਲ ਮਾਮਲਿਆਂ ਦਾ 12.65 ਫੀਸਦੀ ਹੈ। ਦੇਸ਼ ‘ਚ ਕੋਵਿਡ-19 ਨਾਲ ਮੌਤ ਦਰ 1.54 ਫੀਸਦੀ ਹੈ। ਭਾਰਤ ‘ਚ ਕੋਵਿਡ-19 ਦੇ ਮਾਮਲੇ 7 ਅਗਸਤ ਨੂੰ 20 ਲੱਖ, 23 ਅਗਸਤ ਨੂੰ 30 ਲੱਖ, 5 ਸਤੰਬਰ ਨੂੰ 40 ਲੱਖ, 16 ਸਤੰਬਰ ਨੂੰ 50 ਲੱਖ ਅਤੇ 28 ਸਤੰਬਰ ਨੂੰ 60 ਲੱਖ ਦੇ ਪਾਰ ਚੱਲੇ ਗਏ ਸਨ। ਭਾਰਤੀ ਆਯੂਵਿਗਿਆਨ ਖੋਜ ਕੌਂਸਲ (ਆਈ.ਸੀ.ਐੱਮ.ਆਰ.) ਅਨੁਸਾਰ ਦੇਸ਼ ‘ਚ 9 ਅਕਤੂਬਰ ਤੱਕ ਕੋਵਿਡ-19 ਦੇ 8,57,98,698 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ, ਜਿਨ੍ਹਾਂ ‘ਚੋਂ 11,64,018 ਨਮੂਨਿਆਂ ਦੀ ਜਾਂਚ ਸ਼ੁੱਕਰਵਾਰ ਨੂੰ ਕੀਤੀ ਗਈ।
News Credit :jagbani(punjabkesari)