Image Courtesy :jagbani(punjabkesari)

ਲੁਧਿਆਣਾ : ਲੁਧਿਆਣਾ ਦੇ ਦੁੱਗਰੀ ਰੋਡ ‘ਤੇ ਸਥਿਤ ਮੁਥੂਟ ਫਾਇਨਾਂਸ ‘ਤੇ ਅੱਜ ਪੁਲਸ ਨੇ ਲੁੱਟ ਦੀ ਵੱਡੀ ਵਾਰਦਾਤ ਨੂੰ ਨਾਕਾਮ ਕਰਦੇ ਹੋਏ ਡਾਕਾ ਮਾਰਨ ਆਏ ਤਿੰਨ ਲੁਟੇਰਿਆਂ ਨੂੰ ਕਾਬੂ ਕਰ ਲਿਆ। ਦਰਅਸਲ ਦੁੱਗਰੀ ਰੋਡ ‘ਤੇ ਸਥਿਤ ਮੁਥੂਟ ਫਾਇਨਾਂਸ ‘ਤੇ ਅੱਜ 6 ਹਥਿਆਰਬੰਦ ਲੁਟੇਰਿਆਂ ਨੇ ਬੈਂਕ ਖੋਲ੍ਹਣ ਤੋਂ ਪਹਿਲਾਂ ਹੀ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਅਤੇ ਸਟਾਫ ਦੇ ਤਿੰਨ ਮੈਂਬਰਾਂ ਨੂੰ ਬੰਧਕ ਬਣਾ ਲਿਆ ਅਤੇ ਸੋਨਾ ਅਤੇ ਨਕਦੀ ਲੁੱਟ ਲਈ। ਇਸ ਦੌਰਾਨ ਸਟਾਫ ਦੇ ਹੋਰ ਮੈਂਬਰ ਵੀ ਮੌਕੇ ‘ਤੇ ਪਹੁੰਚ ਗਏ ਅਤੇ ਘਟਨਾ ਸਥਾਨ ਤੋਂ ਫਰਾਰ ਹੋ ਰਹੇ ਤਿੰਨ ਤਿੰਨ ਮੁਲਜ਼ਮਾਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ।
ਇਥੇ ਹੀ ਬਸ ਨਹੀਂ ਬੈਂਕ ਦੇ ਮੁਲਾਜ਼ਮਾਂ ਨੇ ਜਦੋਂ ਲੁਟੇਰਿਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਲੁਟੇਰਿਆਂ ਨੇ ਫਰਾਰ ਹੋਣ ਲੱਗੇ ਗੋਲ਼ੀਆਂ ਚਾਲ ਦਿੱਤੀਆਂ। ਇਸ ਵਾਰਦਾਤ ਵਿਚ 3 ਲੋਕ ਜ਼ਖ਼ਮੀ ਹੋਏ ਹਨ। ਜਿਨ੍ਹਾਂ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਦਫ਼ਤਰ ਦੇ ਮੁਲਾਜ਼ਮਾਂ ਦਾ ਦਾਅਵਾ ਹੈ ਕਿ ਲੁਟੇਰੇ ਲੁੱਟ ਨਹੀਂ ਕਰ ਸਕੇ ਹਨ। ਵਾਰਦਾਤ ਤੋਂ ਬਾਅਦ ਜੁਆਇੰਟ ਕਮਿਸ਼ਨਰ ਭਾਗੀਰਥ ਮੀਨਾ ਮੌਕੇ ‘ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
News Credit :jagbani(punjabkesari)