Image Courtesy :jagbani(punjabkesar)

ਸ੍ਰੀ ਮੁਕਤਸਰ ਸਾਹਿਬ : ਦੁਸਹਿਰੇ ਮੌਕੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਰਾਵਣ ਦਾ ਪੁਤਲਾ ਨਹੀਂ ਫੂਕਿਆ ਗਿਆ ਬਲਕਿ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਭਰਾਤਰੀ ਜਥੇਬੰਦੀਆਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਆਗੂ ਅਤੇ ਅੰਬਾਨੀ,ਅਡਾਨੀ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਕੋਟਕਪੂਰਾ ਚੌਂਕ ‘ਚ ਚੱਕਾ ਜਾਮ ਕਰਕੇ ਪਹਿਲਾਂ ਪਿੱਟ-ਸਿਆਪਾ ਕੀਤਾ ਗਿਆ।
ਅੱਜ ਦੇ ਪ੍ਰਦਰਸ਼ਨ ‘ਚ ਵੱਡੀ ਗਿਣਤੀ ‘ਚ ਬੀਬੀਆਂ ਅਤੇ ਬੱਚਿਆਂ ਨੇ ਵੀ ਭਾਗ ਲਿਆ। ਇਸ ਧਰਨੇ ‘ਚ ਵੱਡੀ ਗਿਣਤੀ ‘ਚ ਆਂਗਣਵਾੜੀ ਵਰਕਰਾਂ ਤੋਂ ਇਲਾਵਾ ਕਿਸਾਨ ਸੁਆਣੀਆਂ ਅਤੇ ਬੱਚਿਆਂ ਨੇ ਵੀ ਭਾਗ ਲਿਆ। ਪੁਤਲਾ ਫੂਕ ਪ੍ਰਦਰਸ਼ਨ ਤੋਂ ਪਹਿਲਾਂ ਬੀਬੀਆਂ ਨੇ ਵੈਣ ਵੀ ਪਾਏ।ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਹੁਣ ਲੋਕ ਲਹਿਰ ਬਣ ਚੁੱਕਾ ਹੈ ਅਤੇ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦ ਤੱਕ ਇਹ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ। ਇਸ ਮੌਕੇ ਵੱਡੀ ਗਿਣਤੀ ‘ਚ ਬੱਚਿਆਂ ਨੇ ਵੀ ਸ਼ਮੂਲੀਅਤ ਕੀਤੀ।
News Credit :jagbani(punjabkesar)