Image Courtesy :jagbani(punjabkesari)

ਨਵੀਂ ਦਿੱਲੀ- ਦੇਸ਼ ‘ਚ ਤਿੰਨ ਮਹੀਨਿਆਂ ਬਾਅਦ ਪਹਿਲੀ ਵਾਰ ਇਕ ਦਿਨ ‘ਚ ਕੋਵਿਡ-19 ਦੇ ਨਵੇਂ ਮਾਮਲੇ 40 ਹਜ਼ਾਰ ਤੋਂ ਘੱਟ ਸਾਹਮਣੇ ਆਏ ਹਨ। ਉੱਥੇ ਹੀ ਇਸ ਦੌਰਾਨ ਮ੍ਰਿਤਕਾਂ ਦੀ ਗਿਣਤੀ ਵੀ 500 ਤੋਂ ਘੱਟ ਰਹੀ। ਕੇਂਦਰੀ ਸਿਹਤ ਮੰਤਰਾਲੇ ਵਲੋਂ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਦੇਸ਼ ‘ਚ ਇਕ ਦਿਨ ‘ਚ ਕੋਵਿਡ-19 ਦੇ 36,470 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 79,46,429 ਹੋ ਗਈ। ਉੱਥੇ ਹੀ 488 ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 1,19,502 ਹੋ ਗਈ। ਉਸ ਅਨੁਸਾਰ ਦੇਸ਼ ‘ਚ 72,01,070 ਲੋਕਾਂ ਦੇ ਸਿਹਤਯਾਬ ਹੋਣ ਨਾਲ ਮਰੀਜ਼ਾਂ ਦੇ ਠੀਕ ਹੋਣ ਦੀ ਦਰ 90.62 ਫੀਸਦੀ ਹੈ। ਉੱਥੇ ਹੀ ਕੋਵਿਡ-19 ਨਾਲ ਮੌਤ ਦਰ 1.50 ਫੀਸਦੀ ਹੈ।
ਦੇਸ਼ ‘ਚ ਲਗਾਤਾਰ 5 ਦਿਨਾਂ ਤੋਂ ਇਲਾਜ ਅਧੀਨ ਲੋਕਾਂ ਦੀ ਗਿਣਤੀ 7 ਲੱਖ ਤੋਂ ਘੱਟ ਹੀ ਹੈ। ਹੁਣ ਕੁੱਲ 6,25,857 ਲੋਕਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਜਾਰੀ ਹੈ, ਜੋ ਕੁੱਲ ਮਾਮਲਿਆਂ ਦਾ 7.88 ਫੀਸਦੀ ਹੈ। ਭਾਰਤ ‘ਚ 7 ਅਗਸਤ ਨੂੰ ਪੀੜਤਾਂ ਦੀ ਗਿਣਤੀ 20 ਲੱਖ ਦੇ ਪਾਰ ਚੱਲੀ ਗਈ ਸੀ, 23 ਅਗਸਤ ਨੂੰ 30 ਲੱਖ ਅਤੇ 5 ਸਤੰਬਰ ਨੂੰ ਪੀੜਤਾਂ ਦੀ ਗਿਣਤੀ 40 ਲੱਖ ਦੇ ਉੱਪਰ ਚੱਲੀ ਗਈ ਸੀ। ਉੱਥੇ ਹੀ ਕੁੱਲ ਮਾਮਲੇ 16 ਸਤੰਬਰ ਨੂੰ 50 ਲੱਖ ਦੇ ਪਾਰ, 28 ਸਤੰਬਰ ਨੂੰ 60 ਲੱਖ ਅਤੇ 11 ਅਕਤੂਬਰ ਨੂੰ 70 ਲੱਖ ਦੇ ਪਾਰ ਚੱਲੇ ਗਏ ਸਨ। ਭਾਰਤੀ ਆਯੂਵਿਗਿਾਨ ਖੋਜ ਕੌਂਸਲ (ਆਈ.ਸੀ.ਐੱਮ.ਆਰ.) ਅਨੁਸਾਰ 26 ਅਕਤੂਬਰ ਤੱਕ ਕੁਲ 10,44,20,894 ਨਮੂਨਿਆਂ ਦੀ ਕੋਵਿਡ-19 ਦੀ ਜਾਂਚ ਕੀਤੀ ਗਈ, ਜਿਨ੍ਹਾਂ ‘ਚੋਂ 9,58,116 ਨਮੂਨਿਆਂ ਦਾ ਪ੍ਰੀਖਣ ਸੋਮਵਾਰ ਨੂੰ ਹੀ ਕੀਤਾ ਗਿਆ।
News Credit :jagbani(punjabkesari)