Image Courtesy :jagbani(punjabkesari)

ਕਪੂਰਥਲਾ : ਕੇਂਦਰੀ ਜੇਲ ਜਲੰਧਰ ਤੇ ਕਪੂਰਥਲਾ ‘ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਹਵਾਲਾਤੀਆਂ ਦੀ ਆਪਸ ‘ਚ ਗੈਂਗਵਾਰ ਹੋ ਗਈ। ਇਸ ਦੌਰਾਨ ਜਿੱਥੇ ਤਿੰਨ ਹਵਾਲਾਤੀ ਜ਼ਖਮੀ ਹੋ ਗਏ, ਉੱਥੇ ਹੀ ਜ਼ਖਮੀ ਹਵਾਲਾਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ‘ਚ ਭਰਤੀ ਕਰਵਾਇਆ ਗਿਆ ਹੈ। ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਮੁਤਾਬਿਕ ਕੇਂਦਰੀ ਜੇਲ ਜਲੰਧਰ ਤੇ ਕਪੂਰਥਲਾ ‘ਚ ਬੰਦ ਕੁਝ ਹਵਾਲਾਤੀਆਂ ਦਾ ਆਪਸ ‘ਚ ਝਗੜਾ ਹੋ ਗਿਆ। ਜਿਸ ਦੌਰਾਨ ਹੋਏ ਝਗੜੇ ‘ਚ ਤਿੰਨ ਹਵਾਲਾਤੀ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸੀ. ਆਰ. ਪੀ. ਐੱਫ. ਤੇ ਜੇਲ ਪੁਲਸ ਨੇ ਝਗੜੇ ‘ਤੇ ਕਾਬੂ ਪਾਇਆ ਤੇ ਸੁਰੱਖਿਆ ਕਰਮਚਾਰੀਆਂ ਨੇ ਤਿੰਨਾਂ ਜ਼ਖਮੀ ਹਵਾਲਾਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ, ਉੱਥੇ ਹੀ ਮਾਮਲੇ ਦੀ ਪੁਲਸ ਜਾਂਚ ਦਾ ਦੌਰ ਜਾਰੀ ਹੈ।
ਜ਼ਿਕਰਯੋਗ ਹੈ ਕਿ ਗੈਂਗਵਾਰ ਦਾ ਕੇਂਦਰੀ ਜੇਲ ਜਲੰਧਰ ਤੇ ਕਪੂਰਥਲਾ ਨਾਲ ਕਾਫੀ ਲੰਬਾ ਨਾਤਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਗੈਂਗਵਾਰ ਦੀਆਂ ਕਈ ਘਟਨਾਵਾਂ ਨੂੰ ਲੈ ਕੇ ਜੇਲ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ ਕੋਤਵਾਲੀ ਪੁਲਸ ਵੱਡੀ ਗਿਣਤੀ ‘ਚ ਮਾਮਲੇ ਦਰਜ ਕਰ ਚੁੱਕੀ ਹੈ ਤੇ ਇਸ ਸਬੰਧ ‘ਚ ਜੇਲ ਕੰਪਲੈਕਸ ‘ਚ ਸੀ. ਆਰ. ਪੀ. ਐੱਫ. ਦੀ ਮਦਦ ਨਾਲ ਸਖ਼ਤੀ ਵੀ ਕੀਤੀ ਗਈ ਹੈ ਪਰ ਇਸ ਦੇ ਬਾਵਜੂਦ ਵੀ ਗੈਂਗਵਾਰ ਦੀਆਂ ਘਟਨਾਵਾਂ ਜਾਰੀ ਹਨ।
News Credit :jagbani(punjabkesari)