Image Courtesy :jagbani(punjabkesari)

ਜਲੰਧਰ — ਹੁਣ ਤੱਕ ਕਈ ਵਿਅਕਤੀਆਂ ਦੀ ਮੌਤ ਦਾ ਕਾਰਨ ਬਣ ਚੁੱਕੇ ਕੋਰੋਨਾ ਵਾਇਰਸ ਨਾਲ ਲੜਦਿਆਂ ਜ਼ਿਲ੍ਹੇ ਦੇ 3 ਹੋਰ ਵਿਅਕਤੀ ਜੰਗ ਹਾਰ ਗਏ। ਇਸ ਦੇ ਨਾਲ ਹੀ 31 ਹੋਰ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।
ਸਿਵਲ ਸਰਜਨ ਦਫ਼ਤਰ ਦੇ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਮੰਗਲਵਾਰ ਨੂੰ ਕੋਰੋਨਾ ਪਾਜ਼ੇਟਿਵ 3 ਹੋਰ ਮਰੀਜ਼ਾਂ ਨੇ ਦਮ ਤੋੜ ਦਿੱਤਾ ਅਤੇ ਇਨ੍ਹਾਂ ‘ਚੋਂ 1 ਪਿਛਲੇ ਲਗਭਗ 10 ਦਿਨਾਂ ਤੋਂ ਆਪਣੇ ਘਰ ‘ਚ ਹੀ ਆਈਸੋਲੇਟ ਸੀ। ਜਦੋਂ ਉਸ ਦੀ ਤਬੀਅਤ ਜ਼ਿਆਦਾ ਵਿਗੜ ਗਈ ਤਾਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਇਕ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮਹਿਕਮੇ ਨੂੰ ਮੰਗਲਵਾਰ ਵੱਖ-ਵੱਖ ਲੈਬਾਰਟਰੀਆਂ ਤੋਂ ਕੁੱਲ 43 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ‘ਚੋਂ 31 ਜ਼ਿਲੇ ਨਾਲ ਸਬੰਧਤ ਪਾਏ ਗਏ, ਜਦੋਂ ਕਿ ਬਾਕੀ ਦੂਜੇ ਜ਼ਿਲ੍ਹਿਆਂ ਦੇ ਸਨ।
ਇਨ੍ਹਾਂ ਨੇ ਹਾਰੀ ਕੋਰੋਨਾ ਨਾਲ ਜੰਗ
1. ਜੁਗਲ ਕਿਸ਼ੋਰ (78) ਮੁਹੱਲਾ ਗੋਬਿੰਦਗੜ੍ਹ
2. ਜੀਵਨ ਸਿੰਘ (71) ਨਜ਼ਦੀਕ ਵੇਰਕਾ ਮਿਲਕ ਪਲਾਂਟ
3. ਜਗੀਰ ਕੌਰ (75) ਪਿੰਡ ਮਲਸੀਆਂ
1169 ਦੀ ਰਿਪੋਰਟ ਆਈ ਨੈਗੇਟਿਵ ਅਤੇ 3368 ਦੇ ਲਏ ਸੈਂਪਲ
ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਨੂੰ 1169 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਮਹਿਕਮੇ ਨੇ 3368 ਹੋਰ ਵਿਅਕਤੀਆਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਹਨ। ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਿਵਚੋਂ 42 ਨੂੰ ਛੁੱਟੀ ਦੇ ਦਿੱਤੀ ਗਈ।
ਜਲੰਧਰ ‘ਚ ਕੋਰੋਨਾ ਦੀ ਸਥਿਤੀ
ਕੁੱਲ ਸੈਂਪਲ-273074
ਨੈਗੇਟਿਵ ਆਏ-242129
ਪਾਜ਼ੇਟਿਵ ਆਏ-14834
ਡਿਸਚਾਰਜ ਹੋਏ-13856
ਮੌਤਾਂ ਹੋਈਆਂ-463
ਐਕਟਿਵ ਕੇਸ-515
News Credit :jagbani(punjabkesari)