Image Courtesy :jagbani(punjabkesari)

ਫਤਿਹਗੜ੍ਹ ਸਾਹਿਬ : ਜ਼ਿਲ੍ਹਾ ਫਤਹਿਗੜ੍ਹ ਸਾਹਿਬ ‘ਚ ਕੋਰੋਨਾ ਮਹਾਮਾਰੀ ਤੋਂ ਬਾਅਦ ਡੇਂਗੂ ਦਾ ਕਹਿਰ ਵਧਣ ਲੱਗਾ ਹੈ ਅਤੇ ਵੱਖ-ਵੱਖ ਥਾਵਾਂ ਤੋਂ ਡੇਂਗੂ ਦੇ ਪਾਜ਼ੇਟਿਵ ਕੇਸਾਂ ਦੀ ਗਿਣਤੀ 346 ਤੱਕ ਪਹੁੰਚ ਗਈ ਹੈ, ਜਦੋਂ ਕਿ 2 ਸ਼ੱਕੀ ਡੇਂਗੂ ਮਰੀਜ਼ਾਂ ਦੀ ਮੌਤ ਹੋ ਜਾਣ ਬਾਰੇ ਵੀ ਪਤਾ ਲੱਗਿਆ ਹੈ।
ਡੇਂਗੂ ਦੇ ਵੱਧ ਰਹੇ ਕੇਸਾਂ ਨੂੰ ਮੁੱਖ ਰੱਖਦਿਆਂ ਸਿਹਤ ਮਹਿਕਮਾ ਹਰਕਤ ‘ਚ ਆਇਆ ਹੈ, ਜਿਸ ਤੋਂ ਬਾਅਦ ਵੱਖ-ਵੱਖ ਥਾਂਵਾਂ ‘ਤੇ ਮਹਿਕਮੇ ਵੱਲੋਂ ਡੇਂਗੂ ਮੱਛਰਾਂ ਨੂੰ ਮਾਰਨ ਲਈ ਸਪਰੇਅ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਇਸ ਬੀਮਾਰੀ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਥਾਂ ‘ਤੇ ਪਾਣੀ ਨੂੰ ਨਾ ਰੁਕਣ ਦਿੱਤਾ ਜਾਵੇ ਕਿਉਂਕਿ ਡੇਂਗੂ ਦਾ ਲਾਰਵਾ ਖੜ੍ਹੇ ਪਾਣੀ ‘ਚ ਹੀ ਪੈਦਾ ਹੁੰਦਾ ਹੈ।
ਇਸ ਸਬੰਧੀ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਸੁਰਿੰਦਰ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਡੇਂਗੂ ਵਰਗੀ ਬੀਮਾਰੀ ਤੋਂ ਬਚਣ ਲਈ ਸਾਵਧਾਨੀਆਂ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਸਿਹਤ ਮਹਿਕਮੇ ਦੀਆਂ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ਤੋਂ ਡੇਂਗੂ ਦੀ ਟੈਸਟਿੰਗ ਵੀ ਲਗਾਤਾਰ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸਿਹਤ ਮਹਿਕਮੇ ਵੱਲੋਂ ਹਫ਼ਤੇ ‘ਚ ਇੱਕ ਵਾਰ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾਇਆ ਜਾਂਦਾ ਹੈ, ਜਿਸ ਦੇ ਤਹਿਤ ਸਿਹਤ ਮਹਿਕਮੇ ਦੇ ਮੁਲਾਜ਼ਮ ਵੱਖ-ਵੱਖ ਪਿੰਡਾਂ ਅਤੇਸ਼ਹਿਰਾਂ ‘ਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਦੇ ਹਨ ਕਿ ਆਪਣੇ ਘਰਾਂ ‘ਚ ਜਾਂ ਆਲੇ-ਦੁਆਲੇ ਕਿਤੇ ਵੀ ਪਾਣੀ ਨੂੰ ਖ਼ੜ੍ਹਾ ਨਾ ਹੋਣ ਦਿੱਤਾ ਜਾਵੇ।
News Credit :jagbani(punjabkesari)