Image Courtesy :jagbani(punjabkesari)

ਬੁਢਲਾਡਾ : ਸਥਾਨਕ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਕੰਧਾਂ ਤੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਸਿੱਖ ਰਿਫਰੈਡਰਮ ਦੇ ਹੱਕ ਵਿਚ ਨਾਅਰੇ ਲਿਖੇ ਗਏ। ਇਸ ਤੋਂ ਬਾਅਦ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਅਨੁਸਾਰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਸਕੂਲ ਦੀਆਂ ਕੰਧਾਂ ਤੇ ਸਿੱਖ ਰੈਫਰੈਡਰਮ ਦੇ ਹੱਕ ‘ਚ ਹਿਮਾਇਤ ਜਤਾਉਣ ਲਈ, ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ, ਜਿਸ ਨੂੰ ਪੁਲਸ ਪ੍ਰਸ਼ਾਸਨ ਵਲੋਂ ਪਤਾ ਲੱਗਦੇ ਹੀ ਮਿਟਾ ਦਿੱਤਾ ਗਿਆ। ਪੁਲਸ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੰਗਰੂਰ, ਨਵਾਂ ਸ਼ਹਿਰ ‘ਚ ਵੀ ‘ਚ ਅਜਿਹੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ।
News Credit :jagbani(punjabkesari)