
ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਧਰਮ ਦੇ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ‘ਤੇ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਆਪਣੇ ਟਵਿੱਟਰ ਸੰਦੇਸ਼ ‘ਚ ਲਿਖਿਆ- ਸ੍ਰੀ ਗੁਰੂ ਰਾਮਦਾਸ ਜੀ ਨੇ ਹਰ ਕਿਸਮ ਦੀ ਅਸਮਾਨਤਾ ਅਤੇ ਭੇਦਭਾਵ ਨੂੰ ਖਤਮ ਕਰਦੇ ਹੋਏ, ਦੂਜਿਆਂ ਦੀ ਸੇਵਾ ਕਰਨ ‘ਤੇ ਬਹੁਤ ਜ਼ੋਰ ਦਿੱਤਾ। ਇਕ ਦਿਆਲੂ ਅਤੇ ਸਦਭਾਵਨਾ ਭਰੇ ਸਮਾਜ ਲਈ ਉਨ੍ਹਾਂ ਦੀ ਭਾਲ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦੀ ਹੈ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ।
ਦੱਸ ਦੇਈਏ ਕਿ ਸ੍ਰੀ ਗੁਰੂ ਰਾਮਦਾਸ ਜੀ ਸਿੱਖ ਧਰਮ ਦੇ 10 ਗੁਰੂ ਸਾਹਿਬਾਨਾਂ ‘ਚੋਂ ਚੌਥੇ ਗੁਰੂ ਸਨ। ਉਨ੍ਹਾਂ ਨੂੰ ਪੰਜਾਬ ਦੀ ਧਰਮ ਨਗਰੀ ਅੰਮ੍ਰਿਤਸਰ ਦੇ ਸੰਸਥਾਪਕ ਵਜੋਂ ਵੀ ਜਾਣਿਆ ਜਾਂਦਾ ਹੈ। ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।
News Credit :jagbani(punjabkesari)