Image Courtesy :jagbani(punjabkesar)

ਚੰਡੀਗੜ੍ਹ : ਕੁੱਝ ਸਮਾਂ ਪਹਿਲਾਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਈ ਮਸ਼ਹੂਰ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਨੂੰ ਪਾਰਟੀ ਹਾਈਕਮਾਨ ਨੇ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਪੰਜਾਬ ਯੂਥ ਵਿੰਗ ਦੀ ਸਹਿ-ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਲਈ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਬਕਾਇਦਾ ਟਵੀਟ ਕਰਕੇ ਅਨਮੋਲ ਗਗਨ ਮਾਨ ਨੂੰ ਵਧਾਈ ਵੀ ਦਿੱਤੀ ਹੈ।
ਇਸ ਬਾਬਤ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬੇ ਵਿਚ ਆਪਣੇ ਸੰਗਠਨਾਤਮਕ ਢਾਂਚੇ ਦਾ ਵਿਸਤਾਰ ਕਰਦੇ ਹੋਏ ਆਮ ਆਦਮੀ ਪਾਰਟੀ ਨੇ ਅਨਮੋਲ ਗਗਨ ਮਾਨ ਨੂੰ ਪੰਜਾਬ ਯੂਥ ਵਿੰਗ ਦੀ ਸਹਿ-ਪ੍ਰਧਾਨ ਨਿਯੁਕਤ ਕੀਤਾ ਹੈ।
ਇਸ ਮੌਕੇ ਕੇਜਰੀਵਾਲ ਨੇ ਲਿਖਿਆ ਹੈ ਕਿ ਅਨਮੋਲ ਗਗਨ ਮਾਨ ਜੀ, ਪੰਜਾਬ ਦਾ ਯੂਥ ਦਰ-ਦਰ ਭਟਕ ਰਿਹਾ ਹੈ, ਉਸ ਨੂੰ ਸਿਰਫ ਆਮ ਆਦਮੀ ਪਾਰਟੀ ‘ਤੇ ਹੀ ਭਰੋਸਾ ਹੈ, ਨਵੀਂ ਜ਼ਿੰਮੇਵਾਰੀ ਲਈ ਵਧਾਈ, ਪੰਜਾਬ ਦੇ ਯੂਥ ਨਾਲ ਮਿਲ ਕੇ ਇਕ ਨਵਾਂ ਪੰਜਾਬ ਬਣਾਉਣ ਹੈ।
News Credit :jagbani(punjabkesar)