Image Courtesy :jagbani(punjabkesari)

ਨਵੀਂ ਦਿੱਲੀ- ਭਾਰਤ ‘ਚ ਕੋਵਿਡ-19 ਦੇ ਮਾਮਲੇ ਬੁੱਧਵਾਰ ਨੂੰ 86 ਲੱਖ ਦੇ ਪਾਰ ਚੱਲੇ ਗਏ। ਉੱਥੇ ਹੀ 80.13 ਲੱਖ ਲੋਕਾਂ ਦੇ ਸਿਹਤਯਾਬ ਹੋਣ ਤੋਂ ਬਾਅਦ ਦੇਸ਼ ‘ਚ ਮਰੀਜ਼ਾਂ ਦੇ ਠੀਕ ਹੋਣ ਦੀ ਦਰ ਵੱਧ ਕੇ 92.79 ਫੀਸਦੀ ਹੋ ਗਈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਸਵੇਰੇ ਜਾਰੀ ਅੰਕੜਿਆਂ ਅਨੁਸਾਰ 24 ਘੰਟਿਆਂ ‘ਚ 44,281 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ‘ਚ ਇਨਫੈਕਸ਼ਨ ਦੇ ਮਾਮਲੇ ਵੱਧ ਕੇ 86,36,011 ਹੋ ਗਏ। ਉੱਥੇ ਹੀ 512 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 1,27,571 ਹੋ ਗਈ। ਦੇਸ਼ ‘ਚ ਇਲਾਜ ਅਧੀਨ ਲੋਕਾਂ ਦੀ ਗਿਣਤੀ ਹੁਣ 5 ਲੱਖ ਤੋਂ ਘੱਟ ਹੈ। ਹੁਣ ਕੁੱਲ 4,94,657 ਲੋਕਾਂ ਦਾ ਇਲਾਜ ਚੱਲ ਰਿਹਾ ਹੈ, ਜੋ ਕੁੱਲ ਮਾਮਲਿਆਂ ਦਾ 5.73 ਫੀਸਦੀ ਹੈ। ਅੰਕੜਿਆਂ ਅਨੁਸਾਰ 80,13,783 ਲੋਕਾਂ ਦੇ ਸਿਹਤਯਾਬ ਹੋਣ ਤੋਂ ਬਾਅਦ ਦੇਸ਼ ‘ਚ ਮਰੀਜ਼ਾਂ ਦੇ ਠੀਕ ਹੋਣ ਦੀ ਦਰ ਵੱਧ ਕੇ 92.79 ਫੀਸਦੀ ਹੋ ਗਈ। ਉੱਥੇ ਹੀ ਕੋਵਿਡ-19 ਨਾਲ ਮੌਤ ਦਰ 1.48 ਫੀਸਦੀ ਹੈ।
ਭਾਰਤ ‘ਚ 7 ਅਗਸਤ ਨੂੰ ਪੀੜਤਾਂ ਦੀ ਗਿਣਤੀ 20 ਲੱਖ, 23 ਅਗਸਤ ਨੂੰ 30 ਲੱਖ ਅਤੇ 5 ਸਤੰਬਰ ਨੂੰ 40 ਲੱਖ ਦੇ ਪਾਰ ਚੱਲੀ ਗਈ ਸੀ। ਉੱਥੇ ਹੀ ਕੁੱਲ ਮਾਮਲੇ 16 ਸਤੰਬਰ ਨੂੰ 50 ਲੱਖ, 28 ਸਤੰਬਰ ਨੂੰ 60 ਲੱਖ, 11 ਅਕਤੂਬਰ ਨੂੰ 70 ਲੱਖ ਅਤੇ 29 ਅਕਤੂਬਰ ਨੂੰ 80 ਲੱਖ ਦੇ ਪਾਰ ਚੱਲੇ ਗਏ ਸਨ। ਭਾਰਤੀ ਆਯੂਵਿਗਿਆਨ ਖੋਜ ਕੌਂਸਲ (ਆਈ.ਸੀ.ਐੱਮ.ਆਰ.) ਅਨੁਸਾਰ 10 ਨਵੰਬਰ ਤੱਕ ਕੁੱਲ 12,07,69,151 ਨਮੂਨਿਆਂ ਦੀ ਕੋਵਿਡ-19 ਦੀ ਜਾਂਚ ਕੀਤੀ ਗਈ, ਜਿਨ੍ਹਾਂ ‘ਚੋਂ 11,53,294 ਨਮੂਨਿਆਂ ਦਾ ਪ੍ਰੀਖਣ ਇਕੱਲੇ ਮੰਗਲਵਾਰ ਨੂੰ ਕੀਤਾ ਗਿਆ। ਮੰਤਰਾਲੇ ਨੇ ਆਪਣੀ ਵੈੱਬਸਾਈਟ ‘ਤੇ ਦੱਸਿਆ ਕਿ ਉਸ ਦੇ ਅੰਕੜਿਆਂ ਦਾ ਆਈ.ਸੀ.ਐੱਮ.ਆਰ. ਦੇ ਅੰਕੜਿਆਂ ਅਨੁਸਾਰ ਮਿਲਾਨ ਕੀਤਾ ਜਾ ਰਿਹਾ ਹੈ।
News Credit :jagbani(punjabkesari)