Image Courtesy :jagbani(punjabkesari)

ਨਵੀਂ ਦਿੱਲੀ- ਰਿਪਬਲਿਕ ਟੀਵੀ ਦੇ ਸੰਪਾਦਕ ਅਰਨਬ ਗੋਸਵਾਮੀ ਨੂੰ ਅੰਤਰਿਮ ਜ਼ਮਾਨਤ ਮਿਲ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਜੇਲ ਤੋਂ ਬਾਹਰ ਆਉਂਦੇ ਹੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਬਹਿਸ ਕਰਨ ਦੀ ਚੁਣੌਤੀ ਦੇ ਦਿੱਤੀ ਹੈ। ਰਾਏਗੜ੍ਹ ਦੇ ਤਲੋਜਾ ਜੇਲ ਤੋਂ ਬਾਹਰ ਆਉਂਦੇ ਹੀ ਅਰਨਬ ਨੇ ਕਿਹਾ ਕਿ ਉਸ ਸਰਕਾਰ ਵਲੋਂ ਮੇਰੀ ਗੈਰ-ਕਾਨੂੰਨੀ ਗ੍ਰਿਫ਼ਤਾਰੀ ਕਰਵਾਈ ਗਈ, ਜੋ ਇਹ ਸਮਝਣ ਨੂੰ ਤਿਆਰ ਨਹੀਂ ਹੈ ਕਿ ਉਹ ਸੁਤੰਤਰ ਮੀਡੀਆ ਨੂੰ ਪਿੱਛੇ ਨਹੀਂ ਧੱਕ ਸਕਦੀ। ਜੇਕਰ ਊਧਵ ਨੂੰ ਮੇਰੀ ਪੱਤਰਕਾਰੀ ਤੋਂ ਕੋਈ ਪਰੇਸ਼ਾਨ ਹੀ ਤਾਂ ਉਨ੍ਹਾਂ ਨੂੰ ਇੰਟਰਵਿਊ ਦੇਣਾ ਚਾਹੀਦਾ। ਮੈਂ ਉਨ੍ਹਾਂ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਮੇਰੇ ਨਾਲ ਉਨ੍ਹਾਂ ਸਾਰੇ ਮੁੱਦਿਆਂ ‘ਤੇ ਬਹਿਸ ਕਰਨ, ਜਿਨ੍ਹਾਂ ‘ਚ ਮੈਂ ਉਨ੍ਹਾਂ ਨਾਲ ਸਹਿਮਤੀ ਨਹੀਂ ਰੱਖਦਾ।
ਦੱਸਣਯੋਗ ਹੈ ਕਿ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪੱਤਰਕਾਰ ਅਰਨਬ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ। ਸੁਪਰੀਮ ਕੋਰਟ ਨੇ ਅਰਨਬ, ਸਾਰਦਾ ਅਤੇ ਸਿੰਘ ਨੂੰ ਨਿਰਦੇਸ਼ ਦਿੱਤਾ ਕਿ ਉਹ ਕਿਸੇ ਵੀ ਸਬੂਤ ਨਾਲ ਛੇੜਛਾੜ ਨਹੀਂ ਕਰਨਗੇ ਅਤੇ ਮਾਮਲੇ ਦੀ ਜਾਂਚ ‘ਚ ਸਹਿਯੋਗ ਕਰਨਗੇ। ਦੱਸਣਯੋਗ ਹੈ ਕਿ ਆਰਕੀਟੈਕਟ ਅਤੇ ਇੰਟੀਰੀਅਰ ਡਿਜ਼ਾਈਨਰ ਅਨਵਯ ਨਾਈਕ ਅਤੇ ਉਨ੍ਹਾਂ ਦੀ ਮਾਂ ਦੀ ਖ਼ੁਦਕੁਸ਼ੀ ਦੇ ਮਾਮਲੇ ‘ਚ ਗੋਸਵਾਮੀ ਅਤੇ 2 ਹੋਰ ਵਿਰੁੱਧ ਆਈ.ਪੀ.ਸੀ. ਦੀ ਧਾਰਾ 306 ਅਤੇ 34 ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।
News Credit :jagbani(punjabkesari)