Image Courtesy :jagbani(punjabkesari)

ਚੰਡੀਗੜ੍ਹ : ਪਿਛਲੇ ਕੁੱਝ ਦਿਨਾਂ ਤੋਂ ਸ਼ਹਿਰ ‘ਚ ਲਗਾਤਾਰ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ‘ਚ ਵਾਧਾ ਹੋ ਰਿਹਾ ਹੈ। ਅਜਿਹੇ ‘ਚ ਸਿਹਤ ਮਹਿਕਮੇ ਨੇ ਬੁੱਧਵਾਰ ਨੂੰ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ‘ਚ ਕੋਵਿਡ ਕੇਅਰ ਨੂੰ ਲੈ ਕੇ ਜਾਣਕਾਰੀ ਦਿੱਤੀ ਗਈ ਹੈ।
ਨਵੰਬਰ ਤੋਂ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ ਪਰ ਦੀਵਾਲੀ ਤੋਂ ਬਾਅਦ ਰੋਜ਼ਾਨਾ 100 ਤੋਂ ਜ਼ਿਆਦਾ ਮਰੀਜ਼ ਸਾਹਮਣੇ ਆ ਰਹੇ ਹਨ। ਇਸ ਨੂੰ ਮੁੱਖ ਰੱਖਦਿਆਂ ਕੋਰੋਨਾ ਦੀ ਟੈਸਟਿੰਗ ਵਧਾ ਦਿੱਤੀ ਗਈ ਹੈ ਅਤੇ ਨਾਲ ਹੀ ਟ੍ਰੇਸਿੰਗ ‘ਤੇ ਨਜ਼ਰ ਰੱਖੀ ਜਾ ਰਹੀ ਹੈ।
ਮਰੀਜ਼ਾਂ ਦੀ ਗਿਣਤੀ ਨੂੰ ਦੇਖਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਰਿਸਕ ਜ਼ੋਨ ਜਿਵੇਂ ਦਿੱਲੀ, ਐਨ. ਸੀ. ਆਰ. ਦੇ ਇਲਾਕਿਆਂ ਦੇ ਸਫ਼ਰ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇੱਥੇ ਲਾਗ ਫੈਲਣ ਦਾ ਜ਼ਿਆਦਾ ਖ਼ਤਰਾ ਹੈ। ਇਸ ਦੇ ਨਾਲ ਹੀ ਸਮਾਜਿਕ ਦੂਰੀ ਬਣਾ ਕੇ ਰੱਖਣ ਲਈ ਵੀ ਕਿਹਾ ਗਿਆ ਹੈ, ਫੇਸ ਮਾਸਕ ਅਤੇ ਸਮਾਜਿਕ ਦੂਰੀ ਦਾ ਨਿਯਮ ਘਰ ਅਤੇ ਦਫ਼ਤਰ ਦੋਹਾਂ ‘ਚ ਜ਼ਰੂਰੀ ਹੈ।
ਜੇਕਰ ਕਿਸੇ ਵੀ ਤਰ੍ਹਾਂ ਦੇ ਲੱਛਣ ਆ ਰਹੇ ਹਨ ਤਾਂ ਵਿਅਕਤੀ ਨੂੰ ਨਜ਼ਰ ਅੰਦਾਜ਼ ਨਹੀਂ ਕਰਨਾ ਚਾਹੀਦਾ ਅਤੇ ਤੁਰੰਤ ਟੈਸਟ ਕਰਾਉਣਾ ਚਾਹੀਦਾ ਹੈ। ਜੀ. ਐਮ. ਸੀ. ਐਚ-16, ਸ਼ਹਿਰ ਦੇ ਤਿੰਨਾਂ ਸਿਵਲ ਹਸਪਤਾਲਾਂ 22, 45 ਅਤੇ ਮਨੀਮਾਜਰਾ ‘ਚ ਮੁਫ਼ਤ ਵਾਲੰਟਰੀ ਟੈਸਟਿੰਗ ਦੀ ਸਹੂਲਤ ਹੈ। ਇਸ ਦੇ ਨਾਲ ਹੀ ਦਿੱਲੀ ਤੋਂ ਆਉਣ ਵਾਲੇ ਲੋਕਾਂ ਲਈ ਸੈਕਟਰ-17 ‘ਚ ਟੈਸਟਿੰਗ ਦੀ ਸਹੂਲਤ ਹੈ।
News Credit :jagbani(punjabkesari)