Image Courtesy :jagbani(punjabkesari)

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਯਾਨੀ ਕਿ ਅੱਜ ਕੋਰੋਨਾ ਵੈਕਸੀਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵੈਕਸੀਨ ਕਦੋਂ ਆਵੇਗੀ, ਇਸ ਦਾ ਸਮਾਂ ਅਸੀਂ ਤੈਅ ਨਹੀਂ ਕਰ ਸਕਦੇ ਸਗੋਂ ਕਿ ਇਹ ਵਿਗਿਆਨੀਆਂ ਦੇ ਹੱਥਾਂ ‘ਚ ਹੈ। ਦਰਅਸਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8 ਸੂਬਿਆਂ ਦੇ ਮੁੱਖ ਮੰਤਰੀ ਨਾਲ ਬੈਠਕ ‘ਚ ਇਹ ਗੱਲ ਆਖੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਰੋਨਾ ਵੈਕਸੀਨ ਨੂੰ ਲੈ ਕੇ ਕੁਝ ਲੋਕ ਰਾਜਨੀਤੀ ਕਰ ਰਹੇ ਹਨ ਪਰ ਕਿਸੇ ਨੂੰ ਰਾਜਨੀਤੀ ਕਰਨ ਤੋਂ ਰੋਕਿਆ ਨਹੀਂ ਜਾ ਸਕਦਾ। ਭਾਰਤ ਜੋ ਵੀ ਵੈਕਸੀਨ ਆਪਣੇ ਨਾਗਰਿਕਾਂ ਨੂੰ ਦੇਵੇਗਾ, ਉਹ ਸਹੀ ਹੋਵੇਗੀ। ਵੈਕਸੀਨ ਦੀ ਡੋਜ਼ ਅਤੇ ਕੀਮਤ ਵੀ ਅਜੇ ਤੈਅ ਨਹੀਂ ਹੈ। ਫਰੰਟ ਲਾਈਨਜ਼ ‘ਤੇ ਲੜਨ ਵਾਲੇ ਕੋਰੋਨਾ ਯੋਧਿਆਂ ਨੂੰ ਤਰਜ਼ੀਹ ਦਿੱਤੀ ਜਾਵੇਗੀ ਕਿ ਉਨ੍ਹਾਂ ਨੂੰ ਪਹਿਲਾਂ ਵੈਕਸੀਨ ਦੀ ਡੋਜ਼ ਦਿੱਤੀ ਜਾਵੇ।
News Credit :jagbani(punjabkesari)