Image Courtesy :jagbani(punjabkesari)

ਬਠਿੰਡਾ : ਸਿਹਤ ਮੰਤਰੀ ਪੰਜਾਬ ਬਲਬੀਰ ਸਿੱਧੂ ਦੇ ਹੁਕਮਾਂ ਤੋਂ ਬਾਅਦ ਸਿਹਤ ਮਹਿਕਮੇ ਨੇ ਮਾਸੂਮ ਬੱਚਿਆਂ ਨੂੰ ਐੱਚ.ਆਈ.ਵੀ. ਪਾਜ਼ੇਟਿਵ ਖੂਨ ਚੜਾਉਣ ਦੇ ਮਾਮਲੇ ‘ਚ ਦੋਸ਼ੀ ਪਾਏ ਗਏ 4 ਐੱਮ.ਐੱਲ.ਟੀ. ਨੌਕਰੀ ਤੋਂ ਬਰਖਾਸਤ ਕਰ ਦਿੱਤੇ ਗਏ ਹਨ, ਇਨ੍ਹਾਂ ਚਾਰਾਂ ਨੂੰ ਵੱਡੀ ਲਾਪਰਵਾਹੀ ਕਾਰਨ ਕੀਤੇ ਗੁਨਾਹ ਦਾ ਦੋਸ਼ੀ ਪਾਇਆ ਗਿਆ ਸੀ।
ਇਸ ਤੋਂ ਪਹਿਲਾਂ ਬਠਿੰਡਾ ਦੀ ਬਲੱਡ ਬੈਂਕ ਦੇ ਕਰਮਚਾਰੀ ਨੇ ਇੱਕ ਮਾਸੂਮ ਬੱਚੇ ਨੂੰ ਜਾਣਬੁੱਝ ਕੇ ਸਾਜਿਸ਼ ਤਹਿਤ ਐਚ.ਆਈ.ਵੀ. ਪਾਜ਼ੇਟਿਵ ਖੂਨ ਚੜਾਇਆ ਸੀ, ਜਿਸ ਤੋਂ ਬਾਅਦ ਉਸਦੇ ਖ਼ਿਲਾਫ਼ ਕੇਸ ਦਰਜ ਕਰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਤੋਂ ਇਲਾਵਾ ਇਕ ਹੋਰ ਜਨਾਨੀ ਨੂੰ ਵੀ ਐੱਚ.ਆਈ.ਵੀ. ਪਾਜ਼ੇਟਿਵ ਖੂਨ ਚੜਾਇਆ ਗਿਆ ਸੀ।ਸਿਹਤ ਮੰਤਰੀ ਨੇ ਸਖ਼ਤ ਕਾਰਵਾਈ ਕਰਦਿਆਂ ਬਾਕੀ ਮੁਲਾਜ਼ਮਾਂ ਨੂੰ ਸਖ਼ਤ ਤਾੜਨਾ ਕੀਤੀ ਹੈ ਕਿ ਮਰੀਜ਼ਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ।
News Credit :jagbani(punjabkesari)