Image Courtesy :jagbani(punjabkesari)

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ ਅਤੇ ਲਿਖਿਆ ਕਿ ਮੈਂ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ ਮੌਕੇ ਨਮਨ ਕਰਦਾ ਹਾਂ। ਉਨ੍ਹਾਂ ਦੇ ਵਿਚਾਰ ਸਾਨੂੰ ਸਮਾਜ ਦੀ ਸੇਵਾ ਕਰਨ ਅਤੇ ਬਿਹਤਰ ਦੁਨੀਆ ਯਕੀਨੀ ਬਣਾਉਣ ਲਈ ਪ੍ਰੇਰਿਤ ਕਰਦੇ ਰਹਿਣ। ਦੱਸ ਦੇਈਏ ਕਿ ਸਿੱਖਾਂ ਦੇ ਪਹਿਲੇ ਗੁਰੂ ਸਾਹਿਬਾਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਨਨਕਾਣਾ ਸਾਹਿਬ ‘ਚ 1469 ਨੂੰ ਹੋਇਆ ਸੀ। ਨਨਕਾਣਾ ਸਾਹਿਬ ਹੁਣ ਪਾਕਿਸਤਾਨ ਵਿਚ ਹੈ।
ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਕੱਲ੍ਹ ਭਾਵ ਐਤਵਾਰ ਨੂੰ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਵਿਚ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਗੱਲਬਾਤ ਕੀਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਕੈਨੇਡਾ ਤੋਂ ਲੈ ਕੇ ਨਿਊਜ਼ੀਲੈਂਡ ਅਤੇ ਸਿੰਗਾਪੁਰ ਤੋਂ ਦੱਖਣੀ ਅਫ਼ਰੀਕਾ ਤੱਕ ਗੁਰੂ ਨਾਨਕ ਦੇਵ ਜੀ ਦੇ ਸੰਦਸ਼ ਮਨੁੱਖੀ ਸਮਾਜ ਨੂੰ ਗਿਆਨ ਦੇ ਪ੍ਰਕਾਸ਼ ਨਾਲ ਭਰ ਰਹੇ ਹਨ। ਅੱਜ ਪੂਰੀ ਦੁਨੀਆ ਵਿਚ ਗੁਰੂ ਜੀ ਦਾ ਪ੍ਰਭਾਵ ਸਪੱਸ਼ਟ ਰੂਪ ਨਾਲ ਨਜ਼ਰ ਆ ਰਿਹਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਗੁਰੂ ਨਾਨਕ ਦੇਵ ਜੀ ਹੀ ਸਨ, ਜਿਨ੍ਹਾਂ ਨੇ ਲੰਗਰ ਦੀ ਪਰੰਪਰਾ ਸ਼ੁਰੂ ਕੀਤੀ ਸੀ ਅਤੇ ਅੱਜ ਅਸੀਂ ਦੇਖਿਆ ਕਿ ਦੁਨੀਆ ਭਰ ‘ਚ ਸਿੱਖ ਭਾਈਚਾਰੇ ਨੇ ਕਿਸ ਤਰ੍ਹਾਂ ਕੋਰੋਨਾ ਲਾਗ ਦੇ ਸਮੇਂ ਵੀ ਲੋਕਾਂ ਨੂੰ ਲੰਗਰ ਛਕਾਉਣ ਦੀ ਪਰੰਪਰਾ ਨੂੰ ਜਾਰੀ ਰੱਖਿਆ ਹੈ।
News Credit :jagbani(punjabkesari)