Image Courtesy :jagbani(punjabkesari)

ਸ਼ੇਰਪੁਰ : ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੂਬੇ ਅੰਦਰ ਲੋਕ ਲਹਿਰ ਬਣਦੀ ਜਾ ਰਹੀ ਹੈ ਜਿਸਦੇ ਤਹਿਤ ਜਿਸ ਤੋਂ ਵੀ ਜਿੰਨਾਂ ਯੋਗਦਾਨ ਤਨ, ਮਨ ਧਨ ਨਾਲ ਪਾਇਆ ਜਾ ਰਿਹਾ ਹੈ। ਇਸ ਸੰਘਰਸ਼ ‘ਚ ਦਿੱਤਾ ਜਾ ਰਿਹਾ ਹੈ। ਕਿਸਾਨੀ ਸੰਘਰਸ਼ ਨੂੰ ਬਲ ਦੇਣ ਲਈ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਵਲੋਂ ਆਪਣੀ ਇੱਕ ਮਹੀਨੇ ਦੀ ਤਨਖਾਹ ਕਿਸਾਨੀ ਸੰਘਰਸ਼ ਨੂੰ ਸਮਰਪਿਤ ਕਰਨ ਦਾ ਫ਼ੈਸਲਾ ਕੀਤਾ ਹੈ।
ਸਿੰਗਲਾ ਵਲੋਂ ਚੀਫ਼ ਸੈਕਟਰੀ ਪੰਜਾਬ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਕਿਸਾਨਾਂ ਵਲੋਂ ਸੰਘਰਸ਼ ਨੂੰ ਦੇਖਦੇ ਹੋਏ ਆਪਣੇ ਵਲੋਂ ਛੋਟਾ ਜਿਹਾ ਯੋਗਦਾਨ ਦੇਣ ਦੀ ਕੋਸ਼ਿਸ਼ ਕਰਦੇ ਹੋਏ ਇੱਕ ਮਹੀਨੇ ਦੀ ਤਨਖਾਹ ਸੰਘਰਸ਼ ਨੂੰ ਸਮਰਪਿਤ ਕਰ ਰਿਹਾ ਹਾਂ। ਉਨ੍ਹਾਂ ਹੋਰਾਂ ਨੂੰ ਵੀ ਅਪੀਲ ਕੀਤੀ ਕਿ ਕਿਸਾਨਾਂ ਦਾ ਸਾਥ ਦਿਓ ਤੇ ਹਰ ਸੰਭਵ ਤਰੀਕੇ ਨਾਲ ਯੋਗਦਾਨ ਦੇਕੇ ਸੰਘਰਸ਼ ਨੂੰ ਹੋਰ ਬੁਲੰਦ ਕਰੋ। ਸਾਬਕਾ ਸਰਪੰਚ ਜਸਮੇਲ ਸਿੰਘ ਬੜੀ ਨੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ।
News Credit :jagbani(punjabkesari)