Image Courtesy :jagbani(punjabkesari)

ਫਤਿਹਗੜ੍ਹ ਸਾਹਿਬ : ਕੇਂਦਰ ਸਰਕਾਰ ਵੱਲੋਂ ਖੇਤੀ ਦੇ ਬਣਾਏ ਗਏ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਜਿੱਥੇ ਸਮੁੱਚੀਆਂ ਕਿਸਾਨ ਜੱਥੇਬੰਦੀਆਂ ਦਿੱਲੀ ਬਾਰਡਰਾਂ ‘ਤੇ ਡਟ ਕੇ ਰੋਸ ਜ਼ਾਹਰ ਕਰ ਰਹੀਆਂ ਹਨ, ਉਥੇ ਹੀ ਹੁਣ ਕੌਮਾਂਤਰੀ ਪੱਧਰ ‘ਤੇ ਖੇਡਾਂ ‘ਚ ਨਾਮਣਾ ਖੱਟ ਚੁੱਕੇ ਵੱਡੀ ਗਿਣਤੀ ‘ਚ ਖਿਡਾਰੀਆਂ ਨੇ ਪਹਿਲਵਾਨ ਕਰਤਾਰ ਸਿੰਘ ਅਰਜੁਨ ਅਤੇ ਪਦਮਸ੍ਰੀ ਐਵਾਰਡੀ ਦੀ ਅਗਵਾਈ ‘ਚ ਆਪਣੇ ਐਵਾਰਡ ਵਾਪਸ ਕਰਨ ਜਾਣ ਸਮੇਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਅਰਦਾਸ ਕੀਤੀ।
ਪਹਿਲਵਾਨ ਕਰਤਾਰ ਸਿੰਘ ਨੇ ਕਿਹਾ ਕਿ 35 ਦੇ ਕਰੀਬ ਖਿਡਾਰੀ ਉਨ੍ਹਾਂ ਦੇ ਸੰਪਰਕ ‘ਚ ਹਨ, ਜੋ ਆਪਣੇ-ਆਪਣੇ ਐਵਾਰਡ ਵਾਪਸ ਕਰ ਰਹੇ ਹਨ, ਜਦੋਂ ਕਿ 15 ਦੇ ਕਰੀਬ ਖਿਡਾਰੀ ਦੇਸ਼ ਦੇ ਰਾਸ਼ਟਰਪਤੀ ਨੂੰ ਖ਼ੁਦ ਆਪਣੇ ਐਵਾਰਡ ਵਾਪਸ ਕਰਨ ਲਈ ਦਿੱਲੀ ਜਾ ਰਹੇ ਹਨ। ਇਸ ਮੌਕੇ ‘ਤੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਹਰਪਾਲ ਸਿੰਘ, ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਅਤੇ ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਜਗਦੀਪ ਸਿੰਘ ਚੀਮਾ ਨੇ ਇਨ੍ਹਾਂ ਖਿਡਾਰੀਆਂ ਵੱਲੋਂ ਆਪਣੇ ਐਵਾਰਡ ਵਾਪਸ ਕਰਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਹੱਕ ‘ਚ ਇਨ੍ਹਾਂ ਵੱਲੋਂ ਵੱਡਾ ਯੋਗਦਾਨ ਪਾਇਆ ਗਿਆ ਹੈ।
News Credit :jagbani(punjabkesari)