ਅੰਮਿ੍ਰਤਸਰ : ਨਵੇਂ ਸਾਲ ਦੀ ਆਮਦ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ, ਨਵ-ਨਿਯੁਕਤ ਕੋ-ਇੰਚਾਰਜ ਰਾਘਵ ਚੱਢਾ ਅਤੇ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾ ਉਪਰੰਤ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ ਤੇ ਪਰਿਕਰਮਾ ਵੀ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਾਘਵ ਚੱਢਾ ਨੇ ਕਿਹਾ ਪ੍ਰਮਾਤਮਾ ਦੇ ਦਰਬਾਰ ਵਿਚ ਅਰਦਾਸ ਕਰਦਾ ਹਾਂ ਕਿ ਜਿਹੜੇ ਨੌਜਵਾਨ ਅਤੇ ਬਜ਼ੁਰਗ ਕਿਸਾਨ ਦਿੱਲੀ ਬਾਰਡਰ ’ਤੇ ਬੈਠੇ ਹਨ ਉਹ ਜਲਦ ਤੋਂ ਜਲਦ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਮੁੜਨ ਅਤੇ ਕਿਸਾਨੀ ਦੀ ਜਿੱਤ ਹੋਵੇ। ਉਨ੍ਹਾਂ ਸਮੁੱਚੇ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਵੀ ਦਿੱਤੀ।
News Credit :jagbani(punjabkesari)