ਮੋਹਾਲੀ : ਮੋਹਾਲੀ ਪੁਲਸ ਨੇ ਪੋਸਟਰ ਜ਼ਰੀਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਇਕ ਪੋਸਟਰ ਸੈਕਟਰ/ 66/67 ਵੰਡ ਵਾਲੀ ਸੜਕ ਨੇੜੇ ਲਾਇਆ ਗਿਆ ਹੈ। ਇਸ ਪੋਸਟਰ ’ਚ ਮੁੱਖ ਮੰਤਰੀ ਨੂੰ ਮਾਰਨ ਵਾਲੇ ਨੂੰ 10 ਲੱਖ ਡਾਲਰ ਦਾ ਇਨਾਮ ਦੇਣ ਦਾ ਐਲਾਨ ਕੀਤਾ ਗਿਆ। ਸੂਤਰਾਂ ਅਨੁਸਾਰ ਪੁਲਸ ਨੇ ਫੇਜ਼ 11 ਥਾਣੇ ’ਚ ਕੇਸ ਦਰਜ ਕੀਤਾ ਹੈ।
ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਮੁਲਜ਼ਮ ਨੂੰ ਕਾਬੂ ਕਰ ਲਿਆ ਜਾਵੇਗਾ। ਮੁਲਜ਼ਮ ਨੂੰ ਫੜਨ ਲਈ ਸਾਈਬਰ ਟੀਮ ਤੋਂ ਮਦਦ ਵੀ ਮੰਗੀ ਜਾ ਰਹੀ ਹੈ। ਇਸ ਦੇ ਨਾਲ ਹੀ ਮੋਹਾਲੀ ਪੁਲਸ ਵਲੋਂ ਆਸ ਪਾਸ ਲੱਗੇ ਸੀ. ਸੀ. ਟੀ. ਵੀ. ਦੀ ਵੀ ਜਾਂਚ ਕੀਤੀ ਜਾ ਰਹੀ ਹੈ।
News Credit :jagbani(punjabkesari)