ਸ਼੍ਰੀਨਗਰ- ਦੱਖਣੀ ਕਸ਼ਮੀਰ ਦੇ ਕੁਲਗਾਮ ‘ਚ ਸੁਰੱਖਿਆ ਫ਼ੋਰਸਾਂ ਨੇ ਲਸ਼ਕਰ-ਏ-ਤੋਇਬਾ ਸਮੂਹ ਨਾਲ ਜੁੜੇ ਇਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ। ਅੱਤਵਾਦੀ ਕੋਲੋਂ ਅਪਰਾਧਕ ਸਮੱਗਰੀ ਬਰਾਮਦ ਕੀਤੀ ਗਈ ਹੈ। ਪੁਲਸ ਬੁਲਾਰੇ ਨੇ ਦੱਸਿਆ ਕਿ ਖ਼ੁਫੀਆ ਸੂਚਨਾ ਦੇ ਆਧਾਰ ‘ਤੇ ਰਾਸ਼ਟਰੀ ਰਾਈਫਲਜ਼ ਅਤੇ ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ ਨੇ ਯਾਰੀਪੋਰਾ ਇਲਾਕੇ ‘ਚ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ। ਉਸ ਕੋਲੋਂ ਵਿਸਫ਼ੋਟਕ ਅਤੇ ਹੋਰ ਅਪਰਾਧਕ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ। ਉਸ ਦੀ ਪਛਾਣ ਜਹੂਰ ਅਹਿਮਦ ਭੱਟ ਦੇ ਰੂਪ ‘ਚ ਕੀਤੀ ਗਈ ਹੈ।
ਸੁਰੱਖਿਆ ਏਜੰਸੀਆਂ ਅੱਤਵਾਦੀ ਤੋਂ ਪੁੱਛ-ਗਿੱਛ ਕਰ ਕੇ ਉਸ ਦੇ ਸਾਥੀਆਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਮਾਮਲੇ ‘ਚ ਕੁਲਗਾਮ ਪੁਲਸ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਨੇ ਗ੍ਰਿਫ਼ਤਾਰ ਅੱਤਵਾਦੀ ਵਿਰੁੱਧ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤਾ ਹੈ।
News Credit :jagbani(punjabkesari)