ਚੰਡੀਗੜ੍ਹ : ਪੰਜਾਬ ‘ਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਮਰਥਨ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕਈ ਸੀਨੀਅਰ ਆਗੂ ਅਤੇ ਲੋਕ ਇਨਸਾਫ ਪਾਰਟੀ ਦੇ ਆਗੂ ਪਾਰਟੀ ‘ਚ ਸ਼ਾਮਲ ਹੋ ਗਏ।
ਸ਼੍ਰੋਮਣੀ ਅਕਾਲੀ ਯੂਥ ਵਿੰਗ ਦੇ ਸਾਬਕਾ ਮਾਲਵਾ ਜ਼ੋਨ ਪ੍ਰਧਾਨ ਤਰਸੇਮ ਭਿੰਡਰ ਸਾਬਕਾ ਕੌਂਸਲਰ ਅਕਾਲੀ ਦਲ ਤੋਂ ਅਸਤੀਫ਼ਾ ਦੇ ਕੇ ‘ਆਪ’ ‘ਚ ਸ਼ਾਮਲ ਹੋ ਗਏ। ਇਸ ਦੇ ਨਾਲ ਹੀ ਉਨ੍ਹਾਂ ਦੇ ਪੁਰਾਣੇ ਸਾਥੀ ਸੁਰਿੰਦਰ ਗਰੇਵਾਲ ਸਮੇਤ ਕਈ ਹੋਰ ਆਗੂਆਂ ਨੇ ਵੀ ਝਾੜੂ ਫੜ੍ਹ ਲਿਆ।
ਇਸ ਤੋਂ ਇਲਾਵਾ ਲੋਕ ਇਨਸਾਫ ਪਾਰਟੀ ਦੇ ਕਈ ਆਗੂ ਵੀ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ। ਇਸ ਮੌਕੇ ਪਾਰਟੀ ਪ੍ਰਭਾਰੀ ਜਰਨੈਲ ਸਿੰਘ, ਵਿਧਾਇਕਾ ਬਲਜਿੰਦਰ ਕੌਰ ਅਤੇ ਹਰਪਾਲ ਚੀਮਾ ਮੌਜੂਦ ਸਨ, ਜਿਨ੍ਹਾਂ ‘ਨੇ ਪਾਰਟੀ ‘ਚ ਸ਼ਾਮਲ ਹੋਣ ‘ਤੇ ਉਕਤ ਆਗੂਆਂ ਦਾ ਧੰਨਵਾਦ ਕੀਤਾ।
ਤਰਸੇਮ ਸਿੰਘ ਭਿੰਡਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਉਨ੍ਹਾਂ ਨੇ 25 ਸਾਲ ਤੱਕ ਅਕਾਲੀ ਦਲ ਦੀ ਸੇਵਾ ਕੀਤੀ ਹੈ ਪਰ ਦਿੱਲੀ ‘ਚ ਕਿਸਾਨਾਂ ਦਾ ਦਰਦ ਦੇਖ ਕੇ ਉਨ੍ਹਾਂ ਨੂੰ ਪਾਰਟੀ ‘ਚ ਕਮੀ ਲੱਗੀ ਕਿਉਂਕਿ ਪਾਰਟੀ ਨੇ ਕਿਸਾਨਾਂ ਦਾ ਸਾਥ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਦਿੱਲੀ ‘ਚ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਪਾਰਟੀ ਦਾ ਪੱਲਾ ਫੜ੍ਹਿਆ ਹੈ।
News Credit :jagbani(punjabkesari)