ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਹੋਣ ਵਾਲੀਆਂ ਨਗਰ ਨਿਗਮ ਤੇ ਮਿਊਂਸਪਲ ਕਮੇਟੀਆਂ ਦੀਆਂ ਚੋਣਾਂ ਲਈ ਪੰਜਾਬ ਦੇ 22 ਜ਼ਿਲ੍ਹਿਆਂ ’ਚ ਚੋਣਾਂ ਸਬੰਧੀ ਕਮੇਟੀਆਂ ਦਾ ਗਠਨ ਕਰ ਦਿੱਤਾ ਹੈ।
ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ‘ਚ ਪਾਰਟੀ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਅਤੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਗਠਿਤ ਕੀਤੀਆਂ ਗਈਆਂ ਕਮੇਟੀਆਂ ਇਨ੍ਹਾਂ ਚੋਣਾਂ ਲਈ ਯੋਗ ਉਮੀਦਵਾਰਾਂ ਦੀ ਚੋਣ ਕਰਨਗੀਆਂ।
ਜਰਨੈਲ ਸਿੰਘ ਨੇ ਕਿਹਾ ਕਿ ਪਾਰਟੀ ਚੋਣ ਨਿਸ਼ਾਨ ’ਤੇ ਚੋਣ ਲੜਦੇ ਹੋਏ ਲੋਕਾਂ ਨੂੰ ਰਵਾਇਤੀ ਪਾਰਟੀਆਂ ਦਾ ਬਦਲ ਦਿੰਦੇ ਹੋਏ ਈਮਾਨਦਾਰ, ਪੜ੍ਹੇ-ਲਿਖੇ ਤੇ ਯੋਗ ਉਮੀਦਵਾਰ ਦਿੱਤੇ ਜਾਣਗੇ, ਜੋ ਆਮ ਲੋਕਾਂ ‘ਚੋਂ ਹੋਣਗੇ ਅਤੇ ਲੋਕਾਂ ਲਈ ਕੰਮ ਕਰਨਗੇ।
News Credit :jagbani(punjabkesari)