ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨ 41 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਹਨ। ਉੱਥੇ ਹੀ ਕੁਝ ਲੋਕਾਂ ਵਲੋਂ ਮੋਰਚੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਵਿਚ ਕਿਸਾਨਾਂ ਵਲੋਂ ਨਕਲੀ ਕਿਸਾਨ ਕਾਬੂ ਕੀਤੇ ਗਏ ਹਨ। ਜਿਨ੍ਹਾਂ ਕੋਲੋਂ ਪੁਰਾਣੇ ਨੋਟ, ਸ਼ਰਾਬ ਦੀਆਂ ਬੋਤਲਾਂ ਅਤੇ ਹੋਰ ਸਮਾਨ ਵੀ ਬਰਾਮਦ ਕੀਤਾ ਗਿਆ ਹੈ। ਕਿਸਾਨਾਂ ਵਲੋਂ ਨਕਲੀ ਕਿਸਾਨਾਂ ਦੀ ਜੰਮ ਕੇ ਛਿੱਤਰ ਪਰੇਡ ਵੀ ਕੀਤੀ ਗਈ। ਵੀਡੀਓ ‘ਚ ਤੁਸੀਂ ਵੀ ਦੇਖ ਸਕਦੇ ਹੋ ਕਿ ਕਿਵੇਂ 3-4 ਲੋਕ ਨਕਲੀ ਕਿਸਾਨ ਬਣ ਕੇ ਗੱਡੀ ‘ਚ ਜਾ ਰਹੇ ਸਨ। ਜਿਨ੍ਹਾਂ ਨੂੰ ਕਿਸਾਨਾਂ ਵਲੋਂ ਫੜ ਕੇ ਛਿੱਤਰ ਪਰੇਡ ਕੀਤੀ ਗਈ।
ਦੱਸਣਯੋਗ ਹੈ ਕਿ ਕੇਂਦਰ ਦੇ ਨਵੇਂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਅਤੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਨੂੰ ਕਾਨੂੰਨੀ ਮਾਨਤਾ ਦੇਣ ਦੀ ਮੰਗ ਨੂੰ ਲੈ ਕੇ ਦਿੱਲੀ ’ਚ ਕਿਸਾਨ ਅੰਦੋਲਨ ਜਾਰੀ ਹੈ। ਸੋਮਵਾਰ ਯਾਨੀ ਕਿ 4 ਜਨਵਰੀ ਨੂੰ ਸਰਕਾਰ ਅਤੇ ਕਿਸਾਨਾਂ ਵਿਚਾਲੇ ਹੋਈ ਬੈਠਕ ਬੇਸਿੱਟਾ ਰਹੀ। ਸਰਕਾਰ ਨੇ ਸਪੱਸ਼ਟ ਤੌਰ ’ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਕਿਹਾ ਕਿ ਕਾਨੂੰਨ ਰੱਦ ਨਹੀਂ ਹੋਣਗੇ। ਉੱਥੇ ਹੀ ਕਿਸਾਨ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ’ਤੇ ਅੜੇ ਰਹੇ। ਬੈਠਕ ਵਿਚ ਕਿਸੇ ਵੀ ਮੁੱਦੇ ’ਤੇ ਸਹਿਮਤੀ ਨਹੀਂ ਬਣੀ। ਹੁਣ ਅਗਲੀ ਬੈਠਕ 8 ਜਨਵਰੀ 2021 ਨੂੰ ਹੋਵੇਗੀ।
News Credit :jagbani(punjabkesari)