ਜਲੰਧਰ — ਇਥੋਂ ਦੇ ਜੀ. ਟੀ. ਬੀ. ਨਗਰ ’ਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇਥੇ ਇਕ ਕੋਠੀ ਵਿਚ ਗੈਸ ਸਿਲੰਡਰ ਫਟਣ ਕਾਰਨ ਧਮਾਕਾ ਹੋ ਗਿਆ। ਧਮਾਕੇ ਦੀ ਸੂਚਨਾ ਮਿਲਦੇ ਹੀ ਤੁਰੰਤ ਫਾਇਰ ਬਿ੍ਰਗੇਡ ਨੂੰ ਸੂਚਿਤ ਕੀਤਾ ਗਿਆ।
ਕੋਠੀ ਮਾਲਕ ਵਿਜੇ ਕੁਮਾਰ ਨੇ ਦੱਸਿਆ ਕਿ ਅੱਜ ਸਵੇਰੇ 6 ਵਜੇ ਦੇ ਕਰੀਬ ਉਨ੍ਹਾਂ ਦੀ ਰਸੋਈ ’ਚੋਂ ਧੂੰਆਂ ਨਿਕਲਦਾ ਨਜ਼ਰ ਆਇਆ। ਧੂੰਆਂ ਨਿਕਲਦਾ ਵੇਖ ਕੇ ਉਹ ਆਪਣੀ ਛੱਤ ਤੋਂ ਗੁਆਂਢੀ ਦੀ ਛੱਤ ’ਤੇ ਆ ਗਏ ਅਤੇ ਇੰਨੇ ’ਚ ਘਰ ’ਚ ਅੱਗ ਫੈਲ ਗਈ। ਕੁਝ ਦੇਰ ਬਾਅਦ ਗੈਸ ਸਿਲੰਡਰ ’ਚ ਧਮਾਕਾ ਹੋ ਗਿਆ। ਫਾਇਰ ਬਿ੍ਰਗੇਡ ਦੀਆਂ ਗੱਡੀਆਂ ਸਮੇਂ ’ਤੇ ਨਹੀਂ ਪਹੁੰਚ ਸਕੀਆਂ, ਜਿਸ ਕਾਰਨ ਅੱਗ ਲੱਗਣ ਨਾਲ ਉਨ੍ਹਾਂ ਦੇ ਘਰ ਦਾ ਕਾਫ਼ੀ ਨੁਕਸਾਨ ਹੋਇਆ ਹੈ।
ਥਾਣਾ ਨੰਬਰ 6 ਦੇ ਐੱਸ. ਐੱਚ. ਓ. ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਕੰਟਰੋਲ ਰੂਮ ਤੋਂ ਫੋਨ ਆਇਆ ਸੀ ਕਿ ਗੁਰੂ ਤੇਗ ਬਹਾਦਰ ਨਗਰ ਕੋਠੀ ਨੰਬਰ 223 ’ਚ ਅੱਗ ਲੱਗ ਗਈ ਹੈ, ਉਹ ਤੁਰੰਤ ਸੂਚਨਾ ਪਾ ਕੇ ਮੌਕੇ ’ਤੇ ਪਹੁੰਚੇ ਅਤੇ ਫਾਇਰ ਬਿ੍ਰਗੇਡ ਨੂੰ ਬੁਲਾ ਕੇ ਅੱਗ ਬੁਝਾਉਣ ’ਚ ਲੱਗ ਗਏ । ਉਨ੍ਹਾਂ ਦੱਸਿਆ ਕਿ ਵਿਜੇ ਕੁਮਾਰ ਦੀ ਕੋਠੀ ’ਚ ਬਿਜਲੀ ਦੀਆਂ ਤਾਰਾਂ ਅਤੇ ਲੱਕੜੀ ਰਿਪੇਅਰ ਦਾ ਕੰਮ ਚੱਲ ਰਿਹਾ ਸੀ। ਫਾਇਰ ਬਿ੍ਰਗੇਡ ਦੇ ਕਰਮਚਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ।
News Credit :jagbani(punjabkesari)