ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ ਅੱਜ ਯਾਨੀ ਵੀਰਵਾਰ ਨੂੰ 43ਵਾਂ ਦਿਨ ਹੈ। ਉੱਥੇ ਹੀ ਕਿਸਾਨ ਅੱਜ ਟਰੈਕਟਰ ਮਾਰਚ ਕੱਢ ਰਹੇ ਹਨ। ਸ਼ੁੱਕਰਵਾਰ ਨੂੰ ਕਿਸਾਨ ਅਤੇ ਕੇਂਦਰ ਸਰਕਾਰ ਦਰਮਿਆਨ 9ਵੇਂ ਦੌਰ ਦੀ ਗੱਲਬਾਤ ਹੋਣ ਵਾਲੀ ਹੈ। ਇਸ ਤੋਂ ਪਹਿਲਾਂ ਕਿਸਾਨਾਂ ਨੇ ਅੱਜ ਆਪਣਾ ਸ਼ਕਤੀ ਪ੍ਰਦਰਸ਼ਨ ਕੀਤਾ ਹੈ। ਕਿਸਾਨ ਆਪਣੇ ਟਰੈਕਟਰ ਲੈ ਕੇ ਸੜਕਾਂ ‘ਤੇ ਆ ਚੁਕੇ ਹਨ।
ਕਿਸਾਨ ਟਰੈਕਟਰ ਮਾਰਚ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਅਸੀਂ ਸਰਕਾਰ ਨੂੰ ਚਿਤਾਵਨੀ ਦੇਣ ਲਈ ਇਹ ਰੈਲੀ ਕੱਢ ਰਹੇ ਹਾਂ। 26 ਜਨਵਰੀ ਦੇ ਦਿਨ ਅਸੀਂ ਟਰੈਕਟਰ ਪਰੇਡ ਕੱਢਣ ਵਾਲੇ ਹਾਂ। ਟਿਕੈਤ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਅਸੀਂ ਮਈ 2024 ਤੱਕ ਅੰਦੋਲਨ ਕਰਨ ਲਈ ਤਿਆਰ ਹਾਂ।
ਦੱਸਣਯੋਗ ਹੈ ਕਿ ਕਿਸਾਨਾਂ ਨਾਲ ਕੇਂਦਰ ਸਰਕਾਰ ਦੀਆਂ 8 ਬੈਠਕਾਂ ਹੋ ਚੁਕੀਆਂ ਹਨ, ਜੋ ਬੇਨਤੀਜਾ ਰਹੀਆਂ ਹਨ। ਇਕ ਬੈਠਕ ‘ਚ ਕਿਸਾਨਾਂ ਦੀਆਂ 2 ਮੰਗਾਂ ਸਰਕਾਰ ਨੇ ਮੰਨ ਲਈਆਂ ਹਨ ਪਰ ਕਿਸਾਨਾਂ ਦੀ ਮੰਗ ਹੈ ਕਿ ਪੂਰੇ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਨਾਲ ਹੀ ਐੱਮ.ਐੱਸ.ਪੀ. (ਘੱਟੋ-ਘੱਟ ਸਮਰਥਨ ਮੁੱਲ) ‘ਤੇ ਲਿਖਤੀ ਗਾਰੰਟੀ ਚਾਹੁੰਦੇ ਹਨ।
News Credit :jagbani(punjabkesari)