ਨਵੀਂ ਦਿੱਲੀ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨ 45 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਸਰਕਾਰ ਨੇ ਕਿਸਾਨ ਆਗੂਆਂ ਨੂੰ ਸਪੱਸ਼ਟ ਕਹਿ ਦਿੱਤਾ ਹੈ ਕਿ ਕਾਨੂੰਨ ਰੱਦ ਨਹੀਂ ਹੋਣਗੇ। ਦੂਜੇ ਪਾਸੇ ਕਿਸਾਨ ਵੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਆਪਣੀ ਮੰਗ ‘ਤੇ ਅੜੇ ਹੋਏ ਹਨ। ਉੱਥੇ ਹੀ ਨੌਜਵਾਨ ਕਿਸਾਨਾਂ ਵਲੋਂ ਕੁੰਡਲੀ ਸਰਹੱਦ ‘ਤੇ ਸਥਿਤ ਪਤੰਜਲੀ ਦਾ ਸਟੋਰ ਬੰਦ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਕਿਸਾਨ ਏਕਤਾ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ। ਬਾਬਾ ਰਾਮਦੇਵ ਵਿਰੁੱਧ ਵੀ ਨਾਅਰੇ ਲਗਾਏ ਗਏ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਚਲਵਾਏ ਜਾ ਰਹੇ ਭਾਰਤ ਜਨ ਦਵਾਈ ਕੇਂਦਰ ਵੀ ਬੰਦ ਕਰਵਾ ਦਿੱਤਾ।
ਦੱਸਣਯੋਗ ਹੈ ਕਿ ਹੁਣ ਤੱਕ ਸਰਕਾਰ ਨਾਲ 8 ਦੌਰ ਦੀਆਂ ਬੈਠਕਾਂ ‘ਚ ਗੱਲਬਾਤ ਕਿਸੇ ਸਿਰੇ ‘ਤੇ ਲੱਗਦੀ ਨਜ਼ਰ ਨਹੀਂ ਆ ਰਹੀ ਹੈ। ਹੁਣ ਅਗਲੀ ਬੈਠਕ 15 ਜਨਵਰੀ ਨੂੰ ਹੋਵੇਗੀ। ਬੈਠਕ ਬੇਸਿੱਟਾ ਰਹਿਣ ਮਗਰੋਂ ਅੱਜ ਸਿੰਘੂ ਸਰਹੱਦ ‘ਤੇ ਕਿਸਾਨ ਦੁਪਹਿਰ 3 ਵਜੇ ਬੈਠਕ ਕਰਨਗੇ। ਇਸ ਬੈਠਕ ‘ਚ ਸਰਕਾਰ ਨਾਲ ਹੋਈ ਗੱਲਬਾਤ ਨੂੰ ਲੈ ਕੇ ਮੰਥਨ ਕੀਤਾ ਜਾਵੇਗਾ। ਨਾਲ ਹੀ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਕਿਸਾਨ ਅਗਲੀ ਰਣਨੀਤੀ ਬਣਾਉਣਗੇ।
News Credit :jagbani(punjabkesari)