ਟਾਂਡਾ ਉੜਮੁੜ : ਬਠਿੰਡਾ ਨਾਲ ਸੰਬੰਧਤ ਇਕ ਭਾਜਪਾ ਆਗੂ ਵੱਲੋਂ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਦੀ ਤੁਲਨਾ ਗੁਰੂ ਸਾਹਿਬ ਜੀ ਦੇ ਜਫ਼ਰਨਾਮੇ ਨਾਲ ਕਰਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖਤ ਸ਼ਬਦਾਂ ਵਿਚ ਨਿੰਦਿਆ ਕੀਤੀ ਹੈ। ਸਾਡੇ ਇਸ ਪ੍ਰਤੀਨਿਧ ਨਾਲ ਫੋਨ ਤੇ ਗੱਲਬਾਤ ਕਰਦੇ ਹੋਏ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕਰਦੇ ਹੋਏ ਭਾਜਪਾ ਆਗੂ ਆਪਣੀ ਜ਼ਬਾਨ ਤੇ ਕੰਟਰੋਲ ਨਹੀਂ ਕਰ ਰਹੇ ਜਿਸ ਕਾਰਨ ਉਹ ਅਜਿਹੇ ਗ਼ਲਤ ਅਜਿਹੀ ਗਲਤ ਬਿਆਨਬਾਜ਼ੀ ਕਰਕੇ ਸ਼ਾਂਤਮਈ ਚੱਲ ਰਹੇ ਕਿਸਾਨ ਅੰਦੋਲਨ ਨੂੰ ਖ਼ਰਾਬ ਕਰਨਾ ਚਾਹੁੰਦੇ ਹਨ।
ਉਨ੍ਹਾਂ ਹੋਰ ਕਿਹਾ ਕਿ ਇਸ ਸੰਬੰਧੀ ਬੇਸ਼ੱਕ ਪੁਲਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਪ੍ਰੰਤੂ ਉਹ ਇਸ ਮਾਮਲੇ ਵਿੱਚ ਭਾਜਪਾ ਆਗੂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦੇ ਹਨ ਬੀਬੀ ਜਗੀਰ ਕੌਰ ਜੀ ਨੇ ਹੋਰ ਕਿਹਾ ਕਿ ਅਜਿਹਾ ਕਿਸੇ ਨੂੰ ਵੀ ਹੱਕ ਨਹੀਂ ਹੈ ਕਿ ਉਹ ਗੁਰੂ ਸਾਹਿਬ ਜੀ ਦੇ ਬਰਾਬਰ ਕਿਸੇ ਆਮ ਵਿਅਕਤੀ ਦੀ ਤੁਲਨਾ ਕਰੇ ਅਤੇ ਅਜਿਹੀ ਦੁਖਦਾਈ ਅਤੇ ਗਲਤ ਬਿਆਨਬਾਜ਼ੀ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਉਨ੍ਹਾਂ ਬੀਬੀ ਜਗੀਰ ਕੌਰ ਨੇ ਹੋਰ ਕਿਹਾ ਕਿ ਅਜਿਹੀ ਗਲਤ ਬਿਆਨਬਾਜ਼ੀ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਹਰਕਤ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।
News Credit :jagbani(punjabkesari)