ਸ਼ਿਮਲਾ – ਹਿਮਾਚਲ ਪ੍ਰਦੇਸ਼ ਵਿੱਚ ਸ਼ਨੀਵਾਰ ਦੀ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸੂਬੇ ਦੇ ਕਰੇਰੀ ਵਿੱਚ ਇਹ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਵੀ ਕਰੇਰੀ ਵਿੱਚ ਹੀ ਸੀ। ਨੇੜਲੇ ਇਲਾਕਿਆਂ ਵਿੱਚ ਵੀ ਭੂਚਾਲ ਦੇ ਇਹ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਨੈਸ਼ਨਲ ਸੈਂਟਰ ਫਾਰ ਸਿਸਮੋਲਾਜੀ ਮੁਤਾਬਕ ਹਿਮਾਚਲ ਪ੍ਰਦੇਸ਼ ਸੇਸਮਿਕ ਜ਼ੋਨ ਵਿੱਚ ਆਉਂਦਾ ਹੈ ਅਤੇ ਇੱਥੇ ਅਕਸਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਂਦੇ ਹਨ। ਭੂਚਾਲ ਦੇ ਝਟਕੇ ਸ਼ਨੀਵਾਰ ਰਾਤ ਨੂੰ 8:21 ਵਜੇ ਦੇ ਕਰੀਬ ਮਹਿਸੂਸ ਕੀਤੇ ਗਏ।
ਦੱਸ ਦਈਏ ਕਿ ਦੋ ਦਿਨ ਪਹਿਲਾਂ ਗੁਜਰਾਤ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ ‘ਤੇ ਇਸ ਭੂਚਾਲ ਦੀ ਤੀਬਰਤਾ 4.0 ਮਾਪੀ ਗਈ ਸੀ। ਪਿਛਲੇ ਦੋ ਮਹੀਨੇ ਵਿੱਚ ਗੁਜਰਾਤ ਵਿੱਚ 70 ਤੋਂ ਜ਼ਿਆਦਾ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
News Credit :jagbani(punjabkesari)