ਸ੍ਰੀ ਮੁਕਤਸਰ ਸਾਹਿਬ – 40 ਮੁਕਤਿਆਂ ਦੀ ਪਵਿੱਤਰ ਯਾਦ ਵਿੱਚ ਲਗਣ ਵਾਲੇ ਇਤਿਹਾਸਕ ਜੋੜ ਮੇਲਾ ਮਾਘੀ ਸਬੰਧੀ ਧਾਰਮਿਕ ਸਮਾਗਮ ਅੱਜ ਤੋਂ ਆਰੰਭ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਸ੍ਰੀ ਅਖੰਡ ਪਾਠ ਸਾਹਿਬ ਜੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਆਰੰਭ ਹੋਏ ਹਨ, ਜਿਨ੍ਹਾਂ ਦੇ ਭੋਗ 14 ਜਨਵਰੀ ਨੂੰ ਪਾਏ ਜਾਣਗੇ। ਮਾਘੀ ਮੇਲੇ ਦੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ 12,13,14 ਜਨਵਰੀ ਨੂੰ ਲਾਗਾਤਾਰ ਧਾਰਮਿਕ ਸਮਾਗਮ ਚਲਣਗੇ।
ਇਸ ਵਿਸ਼ੇਸ਼ ਮੌਕੇ ’ਤੇ ਰਾਗੀ, ਢਾਡੀ, ਪ੍ਰਚਾਰਕ ਗੁਰਦੁਆਰਾ ਸਾਹਿਬ ਵਿਖੇ ਆਈ ਹੋਈ ਸਾਰੀ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਣਗੇ। 14 ਜਨਵਰੀ ਨੂੰ ਮਾਘੀ ਦਾ ਪਵਿੱਤਰ ਇਸ਼ਨਾਨ ਹੋਵੇਗਾ। 15 ਜਨਵਰੀ ਨੂੰ ਵਿਸ਼ੇਸ਼ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ ਰਸਮੀ ਤੌਰ ’ਤੇ ਮੇਲਾ ਮਾਘੀ ਦੀ ਸਮਾਪਤੀ ਹੋਵੇਗੀ।
ਇਸ ਖ਼ਾਸ ਮੌਕੇ ’ਤੇ ਸੰਗਤਾਂ ਵੱਡੀ ਗਿਣਤੀ ’ਚ ਆ ਰਹੀਆਂ ਹਨ। ਵੱਡੀ ਗਿਣਤੀ ’ਚ ਆਉਣ ਵਾਲੀਆਂ ਹੋਰ ਸੰਗਤਾਂ ਦੀ ਆਮਦ ਦੇ ਮਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੰਗਰ ਅਤੇ ਰਿਹਾਇਸ਼ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
News Credit :jagbani(punjabkesari)