ਬਠਿੰਡਾ : ਕੇਂਦਰੀ ਜੇਲ ’ਚ ਬੰਦ ਇਕ ਗੈਂਗਸਟਰ ਤੋਂ ਮੋਬਾਇਲ ਫੋਨ ਬਰਾਮਦ ਹੋਣ ’ਤੇ ਕੈਂਟ ਪੁਲਸ ਵਲੋਂ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ ਪ੍ਰਸ਼ਾਸਨ ਵਲੋਂ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਮੁਲਾਜ਼ਮਾਂ ਵਲੋਂ ਸ਼ੱਕ ਦੇ ਆਧਾਰ ’ਤੇ ਕੇਂਦਰ ਜੇਲ ਦੀ ਹਵਾਲਾਤ ਵਿਚ ਬੰਦ ਗੈਂਗਸਟਰ ਰਾਕੇਸ਼ ਕੁਮਾਰ ਵਾਸੀ ਬਠਿੰਡਾ ਤੋਂ ਮੋਬਾਇਲ ਬਰਾਮਦ ਕੀਤਾ ਹੈ ।
ਪੁਲਸ ਨੇ ਜੇਲ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਮੁਲਜ਼ਮ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
News Credit :jagbani(punjabkesari)