ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਕੜਾਕੇ ਦੀ ਠੰਡ ‘ਚ ਵੀ ਦਿੱਲੀ ਦੀਆਂ ਬਰੂਹਾਂ ‘ਤੇ ਡਟੇ ਹੋਏ ਹਨ। ਇਨ੍ਹਾਂ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨਾਲ ਪੰਜਾਬੀ ਕਲਾਕਾਰ ਭਾਈਚਾਰੇ ਨੇ ਵੀ ਦਿੱਲੀ ‘ਚ ਛੌਣੀ ਪਾਈ ਹੋਈ ਹੈ। ਦੱਸ ਦਈਏ ਕਿ ਦੇਸ਼ ਦੇ ਕਿਸਾਨ ਪਿਛਲੇ ਕਈ ਦਿਨਾਂ ਤੋਂ ਮਾਰੂ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕੀਤਾ ਜਾ ਰਿਹਾ ਹੈ। ਕੜਾਕੇ ਦੀ ਠੰਡ ‘ਚ ਕਿਸਾਨ ਦਿੱਲੀ ਦੀ ਸਰਹੱਦਾਂ ‘ਤੇ ਬੈਠ ਕੇ ਆਪਣੇ ਪ੍ਰਦਰਸ਼ਨ ਦੌਰਾਨ ਕਈ ਕਿਸਾਨ ਸ਼ਹੀਦ ਹੋਏ।
ਬੌਲੀੁਵਡ ਅਦਾਕਾਰ ਰਣਦੀਪ ਹੁੱਡਾ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਉਾਂਟ ‘ਤੇ ਪੋਸਟ ਪਾ ਕੇ ਸ਼ਹੀਦ ਹੋਏ ਕਿਸਾਨਾਂ ਲਈ ਦੁੱਖ ਜਤਾਇਆ ਹੈ। ਉਨ੍ਹਾਂ ਹੱਥ ‘ਚ ਮੋਮਬੱਤੀ ਵਾਲੀ ਆਪਣੀ ਇੱਕ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ”ਸਾਡੇ ਕਿਸਾਨਾਂ ਲਈ ਪ੍ਰਾਰਥਨਾ ਕਰਦਾ ਹੋਇਆ ਜਿਨ੍ਹਾਂ ਨੇ ਇਸ ਪ੍ਰਦਰਸ਼ਨ ‘ਚ ਆਪਣੀਆਂ ਜਾਨਾਂ ਗਵਾਈਆਂ। ਉਮੀਦ ਕਰਦਾ ਹੈ ਕਿ ਸਭ ਜਲਦੀ ਠੀਕ ਹੋ ਜਾਵੇ ਤਾਂ ਜੋ ਹਰ ਕੋਈ ਆਪੋ-ਆਪਣੇ ਘਰ ਵਾਪਿਸ ਆ ਸਕਣਗੇ।” ਰਣਦੀਪ ਹੁੱਡਾ ਦੀ ਇਹ ਪੋਸਟ ਸੋਸ਼ਲ ਮੀਡੀਆ ‘ਤੇ ਖ਼ੂਬ ਵਾਇਰਲ ਹੋ ਰਹੀ ਹੈ। ਪ੍ਰਸ਼ੰਸਕ ਕੌਮੈਂਟ ਕਰ ਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਦੁਨੀਆਂ ਭਰ ਤੋਂ ਲੋਕ ਕਿਸਾਨਾਂ ਦੀ ਜਿੱਤ ਲਈ ਪਰਮਾਤਮਾ ਅੱਗੇ ਅਰਦਾਸਾਂ ਕਰ ਰਹੇ ਹਨ। ਕਿਸਾਨਾਂ ਨੂੰ ਪੰਜਾਬੀ ਮਿਊਜ਼ਿਕ ਤੇ ਫ਼ਿਲਮੀ ਇੰਡਸਟਰੀ ਦਾ ਪੂਰਾ ਸਮਰਥਨ ਮਿਲ ਰਿਹਾ ਹੈ।
ਖੇਤੀ ਕਾਨੂੰਨਾਂ ਨੇ ਇਕੋ ਮੰਚ ‘ਤੇ ਇਕੱਠਾ ਕੀਤਾ ਪੰਜਾਬੀ ਕਲਾਕਾਰ ਭਾਈਚਾਰਾ
ਤਾਲਾਬੰਦੀ ‘ਚ ਇੱਕ ਹੋਰ ਆਫ਼ਤ ਖੇਤੀ ਕਾਨੂੰਨਾਂ ਕਰ ਕੇ ਆਈ। ਪੰਜਾਬ ਦੇ ਕਿਸਾਨਾਂ ਵਲੋਂ ਲੰਮੇ ਸਮੇਂ ਤੋਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਦਾ ਹਿੱਸਾ ਪੰਜਾਬੀ ਕਲਾਕਾਰ ਵੀ ਬਣੇ। ਪੰਜਾਬੀ ਕਲਾਕਾਰਾਂ ਨੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਵੱਡੇ ਪੱਧਰ ‘ਤੇ ਆਮ ਲੋਕਾਂ ਤਕ ਕਿਸਾਨਾਂ ਦੀ ਗੱਲ ਪਹੁੰਚਾਉਣ ‘ਚ ਮਦਦ ਕੀਤੀ ਤੇ ਉਨ੍ਹਾਂ ਦੇ ਹੱਕਾਂ ਲਈ ਖੜ੍ਹੇ ਹੋਣ ਦੀ ਸਲਾਹ ਦਿੱਤੀ। ਅੱਜ ਵੀ ਅਸੀਂ ਦੇਖਦੇ ਹਾਂ ਕਿ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ‘ਚ ਰੋਜ਼ਾਨਾ ਅਣਗਿਣਤ ਪੰਜਾਬੀ ਕਲਾਕਾਰ ਪਹੁੰਚ ਰਹੇ ਹਨ। ਜਿਨ੍ਹਾਂ ਕਲਾਕਾਰਾਂ ਦਾ ਕਦੇ ਆਪਸ ‘ਚ ਵਿਵਾਦ ਸੀ, ਉਹ ਕਲਾਕਾਰ ਵੀ ਇੱਕ ਮੰਚ ‘ਤੇ ਇਕੱਠੇ ਹੋ ਰਹੇ ਹਨ ਅਤੇ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕਰ ਰਹੇ ਹਨ।