ਬੌਲੀੁਵਡ ਇੰਡਸਟਰੀ ਅਤੇ ਖੇਡ ਜਗਤ ਦੀ ਸਭ ਤੋਂ ਮਸ਼ਹੂਰ ਜੋੜੀ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਮਾਤਾ-ਪਿਤਾ ਬਣ ਗਏ ਹਨ। ਅਨੁਸ਼ਕਾ ਨੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਦੁਪਹਿਰ ਵੁਲੇ ਇੱਕ ਲੜਕੀ ਨੂੰ ਜਨਮ ਦਿੱਤਾ। ਇਸ ਦੀ ਜਾਣਕਾਰੀ ਖ਼ੁਦ ਵਿਰਾਟ ਕੋਹਲੀ ਨੇ ਆਪਣੇ ਟਵਿਟਰ ਐਕਾਊਂਟ ‘ਤੇ ਪੋਸਟ ਸਾਂਝੀ ਕਰ ਕੇ ਦਿੱਤੀ।
ਉਸ ਨੇ ਟਵੀਟ ਕਰਦੇ ਹੋਏ ਲਿਖਿਆ, ”ਸਾਨੂੰ ਦੋਵਾਂ ਨੂੰ ਇਹ ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਅੱਜ ਦੁਪਹਿਰ ਸਾਡੇ ਇੱਥੇ ਧੀ ਨੇ ਜਨਮ ਲਿਆ ਹੈ। ਅਸੀਂ ਤੁਹਾਡੇ ਪਿਆਰ ਲਈ ਦਿਲੋਂ ਧੰਨਵਾਦੀ ਹਾਂ। ਅਨੁਸ਼ਕਾ ਅਤੇ ਸਾਡੀ ਧੀ, ਦੋਵੇਂ ਬਿਲਕੁੱਲ ਠੀਕ ਹਨ ਅਤੇ ਸਾਡੀ ਇਹ ਖ਼ੁਸ਼ਕਿਸਮਤੀ ਹੈ ਕਿ ਸਾਨੂੰ ਇਸ ਜ਼ਿੰਦਗੀ ਦਾ ਇਹ ਚੈਪਟਰ ਅਨੁਭਵ ਕਰਨ ਨੂੰ ਮਿਲਿਆ। ਅਸੀਂ ਜਾਣਦੇ ਹਾਂ ਕਿ ਤੁਸੀਂ ਇਹ ਜ਼ਰੂਰ ਸਮਝੋਗੇ ਕਿ ਇਸ ਸਮੇਂ ਸਾਨੂੰ ਥੋੜ੍ਹੀ ਜਿਹੀ ਪ੍ਰਾਈਵਸੀ ਚਾਹੀਦੀ ਹੋਵੇਗੀ। ਵਿਰਾਟ।”
ਜ਼ਿਕਰਯੋਗ ਹੈ ਕਿ ਕੋਹਲੀ ਆਸਟਰੇਲੀਆ ਦੌਰੇ ਨੂੰ ਵਿਚਾਲੇ ਛੱਡ ਕੇ ਭਾਰਤ ਪਰਤ ਆਏ ਸਨ। ਉਨ੍ਹਾਂ ਨੇ ਵਨਡੇ ਅਤੇ T-20 ਸੀਰੀਜ਼ ਤੋਂ ਬਾਅਦ ਪਹਿਲੇ ਟੈਸਟ ਮੈਚ ਵਿੱਚ ਟੀਮ ਦੀ ਅਗਵਾਈ ਕੀਤੀ ਸੀ।