Image Courtesy :jagbani(punjabkesari)

ਜਲੰਧਰ : ਸ਼ਹਿਰ ਦੇ ਡੀ.ਸੀ. ਦਫਤਰ ਦੇ ਬਾਹਰ ਮੰਗਲਵਾਰ ਨੂੰ ਦਲਿਤ ਵਿਦਿਆਰਥੀਆਂ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦਾ ਦੋਸ਼ ਹੈ ਕਿ ਕਾਲਜ ਪ੍ਰਬੰਧਕਾਂ ਵਲੋਂ ਡਿਗਰੀਆਂ ਨਹੀਂ ਦਿੱਤੀਆਂ ਜਾ ਰਹੀਆਂ ਹਨ।
ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੇ ਤਹਿਤ ਬਕਾਇਆ ਫੀਸਾਂ ਦੇ ਜਮ੍ਹਾ ਨਾ ਹੋਣ ਦੇ ਕਾਰਨ ਦਲਿਤ ਵਿਦਿਆਰਥੀਆਂ ਨੂੰ ਜਾਣਬੁੱਝ ਕੇ ਤੰਗ ਕੀਤਾ ਜਾ ਰਿਹਾ ਹੈ। ਵਿਦਿਆਰਥੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਦੇ ਬਾਵਜੂਦ ਕਾਲਜ ਪ੍ਰਬੰਧਕ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੇ।
News Credit :jagbani(punjabkesari)