ਦਿੱਲੀ ਦੀਆਂ ਹੱਦਾਂ ‘ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫ਼ੇਰਿਓਂ ਘੇਰਿਆ ਹੋਇਆ ਹੈ। ਅੱਜ ਫ਼ਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। ਦਿੱਲੀ ਦੇ ਸਿੰਘੂ, ਟਿਕਰੀ ਅਤੇ ਕੁੰਡਲੀ ਬਾਰਡਰ ‘ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ।