ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀਆਂ ਮੁਸ਼ਕਲਾਂ ਵਧ ਗਈਆਂ ਹੈ। ਸਿਰਸਾ ‘ਤੇ ਦਿੱਲੀ ਪੁਲਸ ਵਲੋਂ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਉਨ੍ਹਾਂ ‘ਤੇ ਧੋਖਾਧੜੀ, ਜਾਲਸਾਜ਼ੀ ਕਰਨ ਦੇ ਦੋਸ਼ ਲੱਗੇ ਹਨ। ਸਿਰਸਾ ‘ਤੇ ਗੁਰਦੁਆਰੇ ਦੇ ਫੰਡ ਦੀ ਗਲਤ ਵਰਤੋਂ ਕਰਨ ਦਾ ਦੋਸ਼ ਲੱਗਾ ਹੈ। ਇਸ ਪੂਰੇ ਮਾਮਲੇ ‘ਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ ਨੇ ਕਿਹਾ ਹੈ ਕਿ ਹੁਣ ਮਨਜਿੰਦਰ ਸਿੰਘ ਸਿਰਸਾ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਦੱਸਣਯੋਗ ਹੈ ਕਿ ਦੇਰ ਰਾਤ ਸਿਰਸਾ ਨੇ ਸੋਸ਼ਲ ਮੀਡੀਆ ‘ਤੇ ਲਾਈਵ ਵੀਡੀਓ ਸਾਂਝੀ ਕੀਤੀ ਸੀ। ਇਸ ਵੀਡੀਓ ‘ਚ ਯੂ.ਪੀ. ਪੁਲਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਲਿਜਾ ਰਹੀ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਕਿਉਂ ਕੀਤੀ ਜਾ ਰਹੀ ਹੈ, ਇਸ ਦੀ ਜਾਣਕਾਰੀ ਪੁਲਸ ਵਲੋਂ ਉਨ੍ਹਾਂ ਨੂੰ ਵੀ ਨਹੀਂ ਦਿੱਤੀ ਗਈ ਸੀ। ਹਾਲਾਂਕਿ ਉੱਤਰ ਪ੍ਰਦੇਸ਼ ਪੁਲਸ ਨੇ ਇਨ੍ਹਾਂ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਕਿ ਸਿਰਸਾ ਨੂੰ ਗ੍ਰਿਫ਼ਤਾਰ ਕੀਤਾ ਗਿਆ।