ਨਵੀਂ ਦਿੱਲੀ- ਦੇਸ਼ ‘ਚ ਅੱਜ ਯਾਨੀ 26 ਜਨਵਰੀ ਨੂੰ 72ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਵਿਚ ਕਿਸਾਨਾਂ ਵਲੋਂ ਅੱਜ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਗਾਜ਼ੀਪੁਰ ਬਾਰਡਰ ਤੋਂ ਕਿਸਾਨਾਂ ਦਾ ਟਰੈਕਟਰ ਮਾਰਚ ਸ਼ੁਰੂ ਹੋ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਦੱਸਿਆ,”ਸਾਨੂੰ ਇਕ ਰੂਟ ਦਿੱਤਾ ਗਿਆ ਹੈ, ਅਸੀਂ ਊਸੇ ਰੂਟ ਤੋਂ ਜਾ ਰਹੇ ਹਾਂ। ਅੰਦੋਲਨ ਖ਼ਤਮ ਨਹੀਂ ਹੋਵੇਗਾ। ਨਿਯਮਾਂ ਦਾ ਪੂਰਾ ਪਾਲਣ ਕੀਤਾ ਜਾਵੇਗਾ।”